International

ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਭੰਗ: ਕਾਰਜਕਾਲ ਦੀ ਸਮਾਪਤੀ ਤੋਂ ਤਿੰਨ ਦਿਨ ਪਹਿਲਾਂ ਭੰਗ ਹੋਈ ਅਸੈਂਬਲੀ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਲਾਹ ‘ਤੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਅਪਣੇ ਪੰਜ ਸਾਲ ਦੇ ਸੰਵਿਧਾਨਕ ਕਾਰਜਕਾਲ ਦੇ ਖ਼ਤਮ ਹੋਣ ਤੋਂ ਤਿੰਨ ਦਿਨ ਪਹਿਲਾਂ ਬੁਧਵਾਰ ਨੂੰ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿਤਾ। ਇਸ ਨਾਲ ਦੇਸ਼ ਵਿਚ ਆਮ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹੇਠਲੇ ਸਦਨ ਨੂੰ ਭੰਗ ਕਰਨ ਲਈ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸੰਵਿਧਾਨ ਦੀ ਧਾਰਾ 58 ਤਹਿਤ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿਤਾ ਗਿਆ ਹੈ। ਸ਼ਾਹਬਾਜ਼ ਸ਼ਰੀਫ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਨੈਸ਼ਨਲ ਅਸੈਂਬਲੀ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ।

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ.) ਦੀ ਅਗਵਾਈ ਵਾਲੀ ਗਠਜੋੜ ਸਰਕਾਰ ਦੋ ਦਿਨ ਹੋਰ ਸੱਤਾ ‘ਚ ਰਹਿ ਸਕਦੀ ਸੀ ਅਤੇ 11 ਅਗਸਤ ਨੂੰ ਸੰਸਦ ਨੂੰ ਭੰਗ ਕਰਨਾ ਚਾਹੁੰਦੀ ਸੀ, ਪਰ ਉਸ ਦਾ ਮੰਨਣਾ ਹੈ ਕਿ ਜੇਲ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਦੀ ਪਾਰਟੀ ਦੇ ਪ੍ਰਧਾਨ ਅਲਵੀ ਹੇਠਲੇ ਸਦਨ ਨੂੰ ਭੰਗ ਕਰਨ ਲਈ ਤੁਰਤ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਇਨਕਾਰ ਕਰ ਸਕਦੇ ਹਨ

Show More

Related Articles

Leave a Reply

Your email address will not be published. Required fields are marked *

Close