International

ਪੰਜਾਬੀਆਂ ਸਣੇ 33,593 ਭਾਰਤੀਆਂ ਨੂੰ ਡਿਪੋਰਟ ਕਰੇਗਾ ਅਮਰੀਕਾ

ਅਮਰੀਕਾ 33,593 ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ‘ਚ ਹੈ। ਇਨ੍ਹਾਂ ਭਾਰਤੀਆਂ ‘ਚ ਜ਼ਿਆਦਾਤਰ ਪੰਜਾਬੀ ਸ਼ਾਮਲ ਹਨ। ਇਹ ਜਾਣਕਾਰੀ ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਡਾਇਰੈਕਟਰ ਵੱਲੋਂ ‘ਫਰੀਡਮ ਆਫ਼ ਇਨਫਰਮੇਸ਼ਨ ਐਕਟ’ ਦੇ ਤਹਿਤ ਲਈ ਗਈ ਹੈ। ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਨੇ ਇਹ ਜਾਣਕਾਰੀ ਜੁਲਾਈ, 2019 ਵਿੱਚ ਮੰਗੀ ਸੀ। ਕਾਊਂਟੀ ਡਿਟੈਂਸ਼ਨ ਸੈਂਟਰ ਵਿੱਚ 121 ਭਾਰਤੀਆਂ ਨੂੰ ਬੰਦ ਕੀਤਾ ਹੋਇਆ ਹੈ, ਜਦ ਕਿ ਜੈਕਸਨ ਪਾਰਿਸ਼ ਕੋਰੈਕਸ਼ਨਲ ਸੈਂਟਰ ਵਿੱਚ 38, ਕਾਰਨਿਸ ਕਾਊਂਟੀ ਰੈਜ਼ੀਡੈਂਸ਼ਲ ਸੈਂਟਰ ਵਿੱਚ 41, ਲਾਸਿਲੇ ਕੋਰੈਕਸ਼ਨ ਸੈਂਟਰ ਵਿੱਚ 40, ਵੀਨ ਇੰਸਟੀਚਿਊਟ ਵਿੱਚ 66 ਤੇ ਬਾਕੀ ਅਮਰੀਕਾ ਦੀਆਂ ਹੋਰ ਵੱਖ-ਵੱਖ ਜੇਲ੍ਹਾਂ ਚ ਬੰਦ ਹਨ।ਇਸ ਸੂਚੀ ‘ਚ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਚ ਦਾਖ਼ਲ ਹੋਣ ਵਾਲੇ ਪੰਜਾਬੀਆਂ ਦੀ ਗਿਣਤੀ ਕਾਫੀ ਜ਼ਿਆਦਾ ਦੱਸੀ ਗਈ ਹੈ। ਅਮਰੀਕਾ ਨਾਲ ਲਗਦੀ ਮੈਕਸੀਕੋ ਸਰਹੱਦ ਰਾਹੀਂ ਵੀ ਬਹੁਤੇ ਪੰਜਾਬੀ ਆਪਣੀ ਜ਼ਿੰਦਗੀ ਦਾਅ ‘ਤੇ ਲਾਕੇ ਅਮਰੀਕਾ ‘ਚ ਦਾਖ਼ਲ ਹੁੰਦੇ ਹਨ। ਇਨ੍ਹਾਂ ‘ਚੋਂ ਬਹੁਤ ਸਾਰੇ ਅੱਧਵਾਟੇ ਹੀ ਰਹਿ ਜਾਂਦੇ ਹਨ ਤੇ ਪਿੱਛੇ ਮਾਪਿਆਂ ਦੀ ਕਦੇ ਨਾ ਮੁੱਕਣ ਵਾਲੀ ਉਡੀਕ ਸ਼ੁਰੂ ਹੋ ਜਾਂਦੀ ਹੈ।

Show More

Related Articles

Leave a Reply

Your email address will not be published. Required fields are marked *

Close