National

ਆਈਸੀਐਮਆਰ ਦਾ ਟੈਸਟਿੰਗ ਵਿੱਚ ਨਵਾਂ ਰਿਕਾਰਡ, 24 ਘੰਟਿਆਂ ‘ਚ ਕੀਤੇ 5.15 ਲੱਖ ਟੈਸਟ

ਦੇਸ਼ ਵਿੱਚ ਹੁਣ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪਿੱਛਲੇ ਦਿਨਾਂ ਵਿੱਚ ਹਰ ਦਿਨ ਲੱਗਭਗ 50 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਰ ਇਸਦੇ ਨਾਲ, ਹੁਣ ਦੇਸ਼ ਵਿੱਚ ਕੋਰੋਨਾ ਵਾਇਰਸ ਟੈਸਟਿੰਗ ਦੀ ਗਤੀ ਬਹੁਤ ਤੇਜ਼ ਹੋ ਗਈ ਹੈ। ਪਿੱਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਪੰਜ ਲੱਖ ਤੋਂ ਵੱਧ ਕੋਰੋਨਾ ਵਾਇਰਸ ਟੈਸਟ ਕੀਤੇ ਗਏ ਹਨ। ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਦੇ ਅਨੁਸਾਰ ਐਤਵਾਰ ਨੂੰ ਦੇਸ਼ ਵਿੱਚ 5 ਲੱਖ 15 ਹਜ਼ਾਰ ਤੋਂ ਵੱਧ ਟੈਸਟ ਕੀਤੇ ਗਏ ਹਨ। ਇਸ ਨਾਲ ਦੇਸ਼ ਵਿੱਚ ਹੁਣ ਤੱਕ ਇੱਕ ਕਰੋੜ 68 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ। ਦੱਸ ਦੇਈਏ ਕਿ ਪਿੱਛਲੇ ਕਈ ਦਿਨਾਂ ਤੋਂ ਹਰ ਰੋਜ਼ ਚਾਰ ਲੱਖ ਦੇ ਲੱਗਭਗ ਟੈਸਟ ਕੀਤੇ ਜਾ ਰਹੇ ਸਨ ਅਤੇ ਦੇਸ਼ ਵਿੱਚ ਲੈਬਾਂ ਦੀ ਗਿਣਤੀ ਵਧਣ ਦੇ ਨਾਲ ਹੀ ਟੈਸਟਿੰਗ ਦੀ ਗਿਣਤੀ ਵੀ ਵੱਧ ਰਹੀ ਹੈ। ਦੇਸ਼ ਵਿੱਚ ਇਸ ਸਮੇਂ 1300 ਤੋਂ ਵੱਧ ਟੈਸਟਿੰਗ ਲੈਬਾਂ ਹਨ, ਜਿਨ੍ਹਾਂ ਵਿੱਚੋਂ 900 ਦੇ ਕਰੀਬ ਸਰਕਾਰੀ ਅਤੇ ਬਾਕੀ 400 ਨਿੱਜੀ ਲੈਬ ਹਨ। ਇਨ੍ਹਾਂ ਵਿੱਚ ਐਂਟੀਜੇਨ ਟੈਸਟਿੰਗ, ਆਰਟੀ-ਪੀਸੀਆਰ ਟੈਸਟਿੰਗ ਸਮੇਤ ਕਈ ਕਿਸਮਾਂ ਦੇ ਟੈਸਟ ਕੀਤੇ ਜਾ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close