National

ਉੱਘੇ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ

ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਅੱਜ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਕਰੋਨਾ ਹੋਣ ਤੋਂ ਬਾਅਦ ਇਥੋਂ ਦੇ ਨਿੱਜੀ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਲਗਾਤਾਰ ਤਿੰਨ ਵਾਰ ਦਿਲ ਦਾ ਦੌਰਾ ਪਿਆ। ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ 70 ਸਾਲਾ ਸ਼ਾਇਰ ਨੇ ਖ਼ੁਦ ਟਵੀਟ ਕਰਕੇ ਆਪਣੀ ਬਿਮਾਰੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,“ਮੇਰੇ ਕਰੋਨਾ ਟੈਸਟ ਸੋਮਵਾਰ ਨੂੰ ਕੀਤਾ ਗਿਆ ਸੀ ਤੇ ਇਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਕ੍ਰਿਪਾ ਕਰਕੇ ਬਿਮਾਰੀ ਨੂੰ ਜਲਦੀ ਤੋਂ ਜਲਦੀ ਹਰਾਉਣ ਲਈ ਦੁਆ ਕਰੋ।”

Show More

Related Articles

Leave a Reply

Your email address will not be published. Required fields are marked *

Close