International

ਕਿਮ ਜੋਂਗ ਉਨ ਨੇ ਫ਼ੌਜ ਨੂੰ ਲੋੜ ਪੈਣ ’ਤੇ ਅਮਰੀਕਾ ਤੇ ਦੱਖਣੀ ਕੋਰੀਆ ਨਾਮ-ਓ-ਨਿਸ਼ਾਨ ਮਿਟਾ ਦੇਣ ਦਾ ਹੁਕਮ ਦਿੱਤਾ

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਹੁਕਮ ਦਿੱਤਾ ਹੈ ਕਿ ਜੇ ਅਮਰੀਕਾ ਅਤੇ ਦੱਖਣੀ ਕੋਰੀਆ ਉਸ ਵਿਰੁੱਧ ਭੜਕਾਹਟ ਪੈਦਾ ਕਰਦੇ ਹਨ ਤਾਂ ਉਹ ਉਨ੍ਹਾਂ ਦਾ ਨਾਮ-ਓ-ਨਿਸ਼ਾਨ ਮਿਟਾ ਦੇਵੇ। ਉੱਤਰੀ ਕੋਰੀਆ ਇਸ ਸਾਲ ਨਵੰਬਰ ਵਿੱਚ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਹਥਿਆਰਾਂ ਦੇ ਪ੍ਰੀਖਣ ਵਿੱਚ ਹੋਰ ਤੇਜ਼ੀ ਲਿਆ ਸਕਦਾ ਹੈ। ਪਿਛਲੇ ਹਫ਼ਤੇ ਸੱਤਾਧਾਰੀ ਪਾਰਟੀ ਦੀ ਪੰਜ ਦਿਨਾਂ ਮੀਟਿੰਗ ਵਿੱਚ, ਕਿਮ ਨੇ ਕਿਹਾ ਕਿ ਉਹ ਇਸ ਸਾਲ ਤਿੰਨ ਹੋਰ ਫੌਜੀ ਜਾਸੂਸੀ ਉਪਗ੍ਰਹਿ ਲਾਂਚ ਕਰਨਗੇ, ਹੋਰ ਪਰਮਾਣੂ ਹਥਿਆਰਾਂ ਦਾ ਉਤਪਾਦਨ ਕਰਨਗੇ ਅਤੇ ਹਮਲਾਵਰ ਡਰੋਨ ਵਿਕਸਤ ਕਰਨਗੇ।

Show More

Related Articles

Leave a Reply

Your email address will not be published. Required fields are marked *

Close