InternationalPunjab

ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਬਣੇ ਰਾਜ ਸਭਾ ਮੈਂਬਰ

ਜੈਪੁਰ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੋਮਵਾਰ ਨੂੰ ਰਾਜਸਥਾਨ ਤੋਂ ਰਾਜ ਸਭਾ ਦਾ ਮੈਂਬਰ ਚੁਣ ਲਿਆ ਗਿਆ ਹੈ। ਮਨਮੋਹਨ ਸਿੰਘ ਦੀ ਚੋਣ ਬਿਨਾਂ ਕਿਸੇ ਵਿਰੋਧ ਤੋਂ ਹੋਈ ਹੈ। ਬੀਜੇਪੀ ਨੇ ਮਨਮੋਹਨ ਸਿੰਘ ਦੇ ਖ਼ਿਲਾਫ਼ ਕੋਈ ਉਮੀਦਵਾਰ ਨਾ ਖੜ੍ਹਾ ਕਰਨ ਦਾ ਫ਼ੈਸਲਾ ਲਿਆ ਸੀ, ਇਸ ਲਈ ਉਮੀਦਵਾਰਾਂ ਦੇ ਨਾਮ ਵਾਪਸ ਲੈਣ ਦੀ ਆਖਰੀ ਤਰੀਕ ਲੰਘਣ ਮਗਰੋਂ ਉਨ੍ਹਾਂ ਨੂੰ ਬਿਨਾਂ ਕਿਸੇ ਵਿਰੋਧ ਤੋਂ ਚੁਣ ਲਿਆ ਗਿਆ ਹੈ।

ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮਨਮੋਹਨ ਸਿੰਘ ਨੂੰ ਰਾਜ ਸਭਾ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਕਾਂਗਰਸ ਨੇ ਟਵੀਟ ਕਰਕੇ ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ।

ਰਾਜਸਥਾਨ ਦੇ ਮੁਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਕਿ, ”ਮੈਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਦੇ ਰੂਪ ਵਿੱਚ ਬਿਨਾਂ ਕਿਸੇ ਵਿਰੋਧ ਤੋਂ ਚੁਣੇ ਜਾਣ ‘ਤੇ ਵਧਾਈ ਦਿੰਦਾ ਹਾਂ। ਮਨਮੋਹਨ ਸਿੰਘ ਦਾ ਚੁਣੇ ਜਾਣਾ ਪੂਰੇ ਸੂਬੇ ਲਈ ਮਾਨ ਵਾਲੀ ਗੱਲ ਹੈ। ਉਨ੍ਹਾਂ ਦੇ ਗਿਆਨ ਅਤੇ ਵਧੇਰੇ ਤਜ਼ੁਰਬੇ ਨਾਲ ਰਾਜਸਥਾਨ ਦੀ ਜਨਤਾ ਨੂੰ ਲਾਭ ਹੋਵੇਗਾ।

ਕਾਂਗਰਸ ਨੇ ਵੀ ਮਨਮੋਹਨ ਸਿੰਘ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ। ਕਾਂਗਰਸ ਨੇ ਟਵੀਟ ਕੀਤਾ ਹੈ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਰਾਜ ਸਭਾ ਦਾ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੰਦੇ ਹਨ। ਮਨਮੋਹਨ ਸਿੰਘ ਦੇ ਗਿਆਨ ਦੇ ਭੰਡਾਰ ਅਤੇ ਸਾਲਾਂ ਦੇ ਤਜ਼ੁਰਬੇ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ

Show More

Related Articles

Leave a Reply

Your email address will not be published. Required fields are marked *

Close