Punjab

‘ਪੰਜਾਬ ਬੰਦ’ ਨੂੰ ਮਿਲਿਆ ਵੱਡਾ ਹੁੰਗਾਰਾ, 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਕਿਸਾਨ ਕਰਗੇ ਚੱਕਾ ਜਾਮ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦੇ ਕੇ ਸੜਕਾਂ ਤੇ ਰੇਲ ਮਾਰਗਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਤਾ ਲੱਗਾ ਹੈ ਕਿ ਪਹਿਲੀ ਅਕਤੂਬਰ ਤੋਂ ਕਿਸਾਨ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰ ਰਹੇ ਹਨ। ਦੇਸ਼ ਭਰ ਦੇ ਕਿਸਾਨ ਖੇਤੀ ਬਿੱਲਾਂ ਵਿਰੁੱਧ ਸੜਕਾਂ ‘ਤੇ ਉੱਤਰ ਆਏ ਹਨ, ਜਦੋਂਕਿ ਪੰਜਾਬ ਵਿੱਚ ਕਿਸਾਨ ਰੇਲ ਰੋਕੋ ਅੰਦੋਲਨ ਚਲਾ ਰਹੇ ਹਨ। ਕਿਸਾਨ ਸਵੇਰੇ ਤੋਂ ਹੀ ਰੇਲਵੇ ਟਰੈਕਾਂ ‘ਤੇ ਬੈਠ ਕੇ ਇਸ ਬਿੱਲ ਵਿਰੁੱਧ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਅੱਜ ਟ੍ਰੈਫਿਕ ਨਹੀਂ ਚੱਲਣ ਦੇਵਾਂਗੇ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਆ ਕੇ ਖੜ੍ਹਨ। ਉਨ੍ਹਾਂ ਕਿਹਾ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਨਹੀਂ ਕਰ ਸਕਦੀ। 31 ਜਥੇਬੰਦੀਆ ਨੇ ਮੀਟਿੰਗ ਮਗਰੋਂ ਜਲਦ ਹੀ ਅਗਲੀ ਰਣਨੀਤੀ ਦਾ ਐਲਾਨ ਕਰਾਂਗੇ। ਅਸੀਂ ਸਾਰਿਆਂ ਦਾ ਸਮਰਥਨ ਚਾਹੁੰਦੇ ਹਾਂ। ਕਾਂਗਰਸ ਸਰਕਾਰ ਵੀ ਕਿਸਾਨਾਂ ਨਾਲ ਵਾਅਦੇ ਕਰਕੇ ਮੁੱਕਰ ਗਈ ਕਿਉਂਕਿ ਉਹ ਵੀ ਇਹ ਕਾਨੂੰਨ ਲਾਗੂ ਕਰਨਾ ਚਾਹੁੰਦੇ ਸਨ।

ਉੱਥੇ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਨਿੱਤਰਿਆ ਹੈ। ਅੱਜ ਬਰਨਾਲਾ ‘ਚ ਅਕਾਲੀ ਦਲ ਵੱਲੋਂ ਲਾਏ ਗਏ ਧਰਨੇ ਵਿੱਚ ਅਕਾਲੀ ਲੀਡਰ ਦਵਿੰਦਰ ਸਿੰਘ ਬੀਹਲਾ ਵੱਲੋਂ ਟਰੈਕਟਰ ਨੂੰ ਅੱਗ ਲਾ ਕੇ ਖੇਤੀ ਬਿੱਲਾਂ ਵਿਰੁੱਧ ਰੋਸ ਜਤਾਇਆ ਗਿਆ। ਅਕਾਲੀ ਲੀਰਨ ਨੇ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਹੁੰਦਾ ਹੈ। ਜੇਕਰ ਕਿਸਾਨ ਹੀ ਨਾ ਰਿਹਾ ਤਾਂ ਇਨ੍ਹਾਂ ਟਰੈਕਟਰਾਂ ਦਾ ਵੀ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਸੰਘਰਸ਼ ਖੇਤੀ ਬਿੱਲ ਰੱਦ ਹੋਣ ਤੱਕ ਜਾਰੀ ਰਹੇਗਾ।

Show More

Related Articles

Leave a Reply

Your email address will not be published. Required fields are marked *

Close