National

ਭਾਰਤ : ਅਨਲਾਕ-5 ਸ਼ੁਰੂ, ਜਾਣੋ ਅੱਜ ਤੋਂ ਕੀ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ

ਭਾਰਤ ‘ਚ ਲਾਕਡਾਊਨ ਤੋਂ ਬਾਅਦ ਅੱਜ ਤੋਂ ਅਨਲਾਕ-5 ਦੀ ਸ਼ੁਰੂਆਤ ਹੋ ਗਈ ਹੈ। ਇਸ ਦੇ ਨਾਲ ਹੀ ਹੋਮ-ਮਨਿਸਟਰੀ ਵੱਲੋਂ ਰਿਆਇਤਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅਨਲਾਕ-5 ਵਿੱਚ ਦੇਸ਼ ‘ਚ15 ਅਕਤੂਬਰ ਤੋਂ ਸਿਨੇਮਾ ਹਾਲ ਖੁੱਲ੍ਹ ਸਕਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰਾਂ ਕਰੋਨਾ ਨੂੰ ਧਿਆਨ ‘ਚ ਰੱਖਦੇ ਹੋਏ ਸਕੂਲ ਵੀ ਖੋਲ ਸਕਦੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੀ ਗਾਈਡ ਲਾਈਨ ਤਹਿਤ ઠਸਿਨੇਮਾ ਹਾਲ, ਮਲਟੀਪਲੈਕਸ, ਸਵੀਮਿੰਗ ਪੂਲ, ਇੰਟਰਟੇਨਮੈਂਟ ਪਾਰਕ ਖੁੱਲ੍ਹ ਸਕਣਗੇ, ਹਾਲਾਂਕਿ ਗਾਈਡ ਲਾਈਨ ਦੇ ਤਹਿਤ 50 ਫੀਸਦੀ ਸੀਟਾਂ ‘ਤੇ ਹੀ ਦਰਸ਼ਕ ਹੋਣਗੇ। ਗ੍ਰਹਿ ਮੰਤਰਾਲੇ ਨੇ ਆਪਣੀਆਂ ਗਾਈਡ ਲਾਈਨ ‘ਚ ਕਿਹਾ ਹੈ ਕਿ 15 ਅਕਤੂਬਰ ਤੋਂ ਬਾਅਦ ਸੂਬਾ ਸਰਕਾਰਾਂ ਕਰੋਨਾ ਨੂੰ ਦੇਖਦੇ ਹੋਏ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਦਾ ਫੈਸਲਾ ਕਰ ਸਕਦੀ ਹੈ। ਉਥੇ ਹੀ ਕੰਟੇਨਮੈਂਟ ਜ਼ੋਨ ਵਿੱਚ 31 ਅਕਤੂਬਰ ਤੱਕ ਲਾਕਡਾਊਨ ਸਖ਼ਤੀ ਨਾਲ ਲਾਗੂ ਰਹੇਗਾ। ਕੇਂਦਰ ਸਰਕਾਰ ਨੇ ਕਿਹਾ ਕਿ ਸੂਬਾ ਸਰਕਾਰਾਂ ਕੰਟੇਨਮੈਂਟ ਜ਼ੋਨ ਤੋਂ ਬਾਹਰ ਆਪਣੀ ਮਰਜ਼ੀ ਨਾਲ ਲਾਕਡਾਊਨ ਨਹੀਂ ਲਗਾ ਸਕਦੀਆਂ। ਲਾਕਡਾਊਨ ਲਈ ਉਨ੍ਹਾਂ ਨੂੰ ਕੇਂਦਰ ਦੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਕੇਂਦਰ ਸਰਕਾਰ ਨੇ ਖਿਡਾਰੀਆਂ ਨੂੰ ਸਿੱਖਿਆ ਲਈ ਸਵੀਮਿੰਗ ਪੂਲ ਨੂੰ ਫਿਰ ਤੋਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਇਲਾਵਾ ਮਨੋਰੰਜਨ ਪਾਰਕਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ। ਅੱਜ ਜਾਣੀ 1 ਅਕਤੂਬਰ ਤੋਂ ਸੂਬੇ ਦੇ ਅੰਦਰ ਆਵਾਜਾਈ ਤੋਂ ਰੋਕ ਹਟਾ ਦਿੱਤੀ ਗਈ ਹੈ। ਆਵਾਜਾਈ ਲਈ ਅਲੱਗ ਤੋਂ ਮਨਜ਼ੂਰੀ ਜਾਂ ਪਰਮਿਟ ਨੂੰ ਵੀ ਹਟਾ ਦਿੱਤਾ ਗਿਆ। ਇਸ ਤੋਂ ਇਲਾਵਾ 65 ਸਾਲ ਤੋਂ ਵੱਧ ਉਮਰ ਵਾਲੇ, ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰ ਰਹਿਣ ਦੀ ਹੀ ਸਲਾਹ ਦਿੱਤੀ ਗਈ ਹੈ।

Show More

Related Articles

Leave a Reply

Your email address will not be published. Required fields are marked *

Close