Canada

ਵੈਕਸੀਨੇਸ਼ਨ ਨਾ ਲੱਗੀ ਹੋਣ ਵਾਲਿਆਂ ਨੂੰ ਨਹੀਂ ਮਿਲੇਗੀ ਹਾਊਸ ਆਫ ਕਾਮਨਜ਼ ਵਿਚ ਦਾਖਲ ਹੋਣ ਦੀ ਇਜਾਜ਼ਤ

ਅਲਬਰਟਾ (ਦੇਸ ਪੰਜਾਬ ਟਾਈਮਜ਼)-  22 ਨਵੰਬਰ ਤੋਂ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਦੌਰਾਨ ਹਾਊਸ ਆਫ ਕਾਮਨਜ਼ ਵਿੱਚ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਨੇ ਕੋਵਿਡ 19 ਖਿਲਾਫ ਆਪਣਾ ਸੰਪੂਰਨ ਟੀਕਾਕਰਣ ਮੁਕੰਮਲ ਕਰਵਾਇਆ ਹੋਵੇਗਾ।
ਇਸ ਨਾਲ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਲਈ ਵੱਡੀ ਦਿੱਕਤ ਖੜ੍ਹੀ ਹੋ ਸਕਦੀ ਹੈ।ਉਨ੍ਹਾਂ ਨੇ ਇਹ ਦੱਸਣ ਤੋਂ ਇਨਕਾਰ ਕੀਤਾ ਹੋਇਆ ਹੈ ਕਿ ਉਨ੍ਹਾਂ ਦੇ 118 ਐਮਪੀਜ਼ ਵਿੱਚੋਂ ਕਿੰਨਿਆਂ ਵੱਲੋਂ ਟੀਕਾਕਰਣ ਪੂਰਾ ਕਰਵਾਇਆ ਗਿਆ ਹੈ। ਹੋਰਨਾਂ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਰੇ ਐਮਪੀਜ਼ ਨੂੰ ਹੈਲਥ ਕੈਨੇਡਾ ਵੱਲੋਂ ਮਨਜ਼ੂਰਸੁਦਾ ਵੈਕਸੀਨ ਦੇ ਦੋ ਸ਼ੌਟਸ ਲੱਗ ਚੁੱਕੇ ਹਨ।ਇੰਟਰਨਲ ਇਕੌਨਮੀ ਸਬੰਧੀ ਆਲ ਪਾਰਟੀ ਬੋਰਡ ਨੇ ਇਹ ਫੈਸਲਾ ਕੀਤਾ ਹੈ ਕਿ ਸਿਰਫ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਵਿਅਕਤੀਆਂ ਨੂੰ ਹੀ ਹਾਊਸ ਆਫ ਕਾਮਨਜ਼ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close