Punjab

ਕੇਂਦਰ ਨੂੰ ਗੱਲਬਾਤ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ : ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਲ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰ ਨੂੰ ਗੱਲਬਾਤ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ। ਜੇਕਰ ਹੱਲ ਨਹੀਂ ਨਿਕਲਿਆ ਤਾਂ ਹਾਲਾਤ ਖਰਾਬ ਹੋ ਜਾਣਗੇ।
ਦੱਸਦੇ ਚਲੀਏ ਕਿ ਅੱਜ ਸ਼ਨੀਵਾਰ (24 ਫਰਵਰੀ) ਕਿਸਾਨ ਅੰਦੋਲਨ ਦਾ 12ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਖੜ੍ਹੇ ਹਨ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਉਹ ਉਸੇ ਦਿਨ ਇਸ ਬਾਰੇ ਫੈਸਲਾ ਲੈਣਗੇ। ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਅੱਜ ਸ਼ਾਮ ਨੂੰ ਕੈਂਡਲ ਮਾਰਚ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close