Punjab

ਵਿਰੋਧੀ ਧਿਰ ਨੇ ਪੰਜਾਬ ਵਿਧਾਨ ਸਭਾ ਇਜਲਾਸ ਵਿੱਚ ਮਾਈਨਿੰਗ ਮੰਤਰੀ ਬਦਲਣ ਦਾ ਮੁੱਦਾ ਚੁੱਕਿਆ

ਚੰਡੀਗੜ੍ਹ- ਪੰਜਾਬ ਵਿਧਾਨ ਦਾ ਦੋ ਦਿਨਾਂ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਛੜੀਆਂ ਰੂਹਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਫਿਲਹਾਲ ਸਵਾਲ-ਜਵਾਬ ਦਾ ਦੌਰ ਸ਼ੁਰੂ ਹੋ ਗਿਆ ਹੈ। ਹਾਲ ਹੀ ’ਚ ਸੁਪਰੀਮ ਕੋਰਟ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ 28 ਅਤੇ 29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ।

ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਸੈਸ਼ਨ ਤੋਂ ਪਹਿਲਾਂ ਹੀ ‘ਆਪ’ ਸਰਕਾਰ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁਲਾਜ਼ਮਾਂ ਨੇ ਸਕੱਤਰੇਤ ਵਿੱਚ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਮੁਲਾਜ਼ਮ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੱਤਰੇਤ ਦੀ ਪਾਰਕਿੰਗ ਵਿੱਚ ਪਹੁੰਚ ਗਏ। ਜਿੱਥੇ ਮੀਟਿੰਗ ਤੋਂ ਬਾਅਦ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੋਸ਼ ਲਾਇਆ ਕਿ ਮੁੱਖ ਮੰਤਰੀ ਮੁਲਾਜ਼ਮਾਂ ਦੇ ਹੱਕ ਵਿੱਚ ਨਹੀਂ ਹਨ। ਮੁਲਾਜ਼ਮਾਂ ਨੇ ਡੀਏ ਦੀ ਕਿਸ਼ਤ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ।

ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮਾਈਨਿੰਗ ਵਿਭਾਗ ਦੇ ਤਿੰਨ ਮੰਤਰੀਆਂ ਨੂੰ ਬਦਲਣ ਨੂੰ ਲੈ ਕੇ ‘ਆਪ’ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਮੰਤਰੀ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਖੋਹ ਲਿਆ ਗਿਆ ਸੀ। ਬਾਜਵਾ ਨੇ ਸਵਾਲ ਉਠਾਇਆ ਹੈ ਕਿ ਪੰਜਾਬ ਸਰਕਾਰ ਨੇ ਡੇਢ ਸਾਲ ’ਚ ਮਾਈਨਿੰਗ ਵਿਭਾਗ ਨੂੰ ਤੀਜਾ ਮੰਤਰੀ ਦਿੱਤਾ ਹੈ ਪਰ ਇਸ ਦਾ ਕੀ ਫਾਇਦਾ ਹੋਇਆ। ‘ਆਪ’ ਸਰਕਾਰ ਨੇ ਮਾਈਨਿੰਗ ਤੋਂ 20,000 ਕਰੋੜ ਰੁਪਏ ਇਕੱਠੇ ਕਰਨ ਦਾ ਦਾਅਵਾ ਕੀਤਾ ਸੀ, ਇਹ ਕਿੱਥੇ ਹੈ?

 

Show More

Related Articles

Leave a Reply

Your email address will not be published. Required fields are marked *

Close