Punjab

ਔਰਤਾਂ ਨੂੰ 1000 ਰੁਪਏ ਮੁਫ਼ਤਖੋਰੀ ਨਹੀਂ, ਸਮਾਜਿਕ ਸੁਰੱਖਿਆ: ਭਗਵੰਤ ਮਾਨ

ਧਰਮਕੋਟ- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ  ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਭੱਤਾ ਦੇਣਾ ਮੁਫ਼ਤ ਖੋਰੀ ਨਹੀਂ, ਸਗੋਂ ਇੱਕ ਸਮਾਜਿਕ ਸੁਰੱਖਿਆ ਹੈ। ਆਰਥਿਕ ਮਦਦ ਨਾਲ ਔਰਤਾਂ ਸਸ਼ਕਤ ਅਤੇ ਆਤਮ ਨਿਰਭਰ ਬਣ ਜਾਣਗੀਆਂ। ਆਮ ਆਦਮੀ ਪਾਰਟੀ (AAP) ਦੇ ਪੰਜਾਬ ਵਿੱਚ 18 ਸਾਲਾਂ ਤੋਂ ਉਪਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਣ ਦੀ ਯੋਜਨਾ ਮਹਿਲਾ ਸਸ਼ਕਤੀਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਮਾਨ ਨੇ ਕਿਹਾ ਕਿ ਇਸ ਸਕੀਮ ਲਈ ਸਿਰਫ 8200 ਕਰੋੜ ਰੁਪਏ ਸਾਲਾਨਾ ਬਜਟ ਦੀ ਲੋੜ ਹੈ, ਜਿਸ ਨੂੰ 20 ਹਜ਼ਾਰ ਕਰੋੜ ਰੁਪਏ ਦੇ ਰੇਤ ਮਾਫੀਆ ਨੂੰ ਖਤਮ ਕਰਕੇ ਹੀ ਪੂਰਾ ਕੀਤਾ ਜਾ ਸਕਦਾ ਹੈ।

ਭਗਵੰਤ ਮਾਨ ਐਤਵਾਰ ਨੂੰ ਧਰਮਕੋਟ ਤੋਂ ‘ਆਪ’ ਉਮੀਦਵਾਰ ਦਵਿੰਦਰ ਸਿੰਘ ਲਾਡੀ ਢੋਸ ਦੇ ਸਮਰਥਨ ‘ਚ ਇਕ ਜਨਸਭਾ ‘ਚ ਪੁੱਜੇ ਸਨ। ਧਰਮਕੋਟ (ਮੋਗਾ) ਵਿਖੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਜਿਹੜਾ ਆਗੂ ਸਿੱਧੇ ਤੌਰ ‘ਤੇ ਗਰੀਬੀ ਦੂਰ ਕਰਨ ਦੀ ਗੱਲ ਕਰਦਾ ਹੈ, ਉਹ ਕੋਰਾ ਝੂਠ ਬੋਲਦਾ ਹੈ। ਗਰੀਬੀ ਬੋਲਣ ਅਤੇ ਵਾਅਦੇ ਕਰਨ ਨਾਲ ਦੂਰ ਨਹੀਂ ਹੁੰਦੀ। ਗਰੀਬੀ ਉੱਚ ਮਿਆਰੀ ਸਿੱਖਿਆ ਅਤੇ ਗਿਆਨ ਨਾਲ ਦੂਰ ਹੁੰਦੀ ਹੈ। ਮਾਨ ਨੇ ਕਿਹਾ ਕਿ ਗਰੀਬੀ ਦੇ ਹਨੇਰੇ ਨੂੰ ਸਿੱਖਿਆ ਦੀ ਰੌਸ਼ਨੀ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪਰ ਸੂਬੇ ਦੇ ਨੇਤਾਵਾਂ ਨੇ ਜਾਣਬੁੱਝ ਕੇ ਇਹ ਰੌਸ਼ਨੀ ਗਰੀਬ ਅਤੇ ਆਮ ਲੋਕਾਂ ਦੇ ਬੱਚਿਆਂ ਤੱਕ ਨਹੀਂ ਪੁੱਜਣ ਦਿੱਤੀ।

 

Show More

Related Articles

Leave a Reply

Your email address will not be published. Required fields are marked *

Close