Canada

ਜਸਟਿਨ ਟਰੂਡੋ ਨੇ ਵੀ ਕਿਸਾਨਾਂ ਦੇ ਰੋਸ ਪ੍ਰਦਰਸ਼ਨ ‘ਤੇ ਜਤਾਈ ਚਿੰਤਾ

ਔਟਵਾ : ਪੰਜਾਬ ਅਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ 2 ਮਹੀਨਿਆਂ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਦਿੱਲੀ ਦੀ ਸਰਹੱਦ ‘ਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਹਾਲਾਂਕਿ ਅੱਜ ਸਰਕਾਰ ਨੇ ਕਿਸਾਨਾਂ ਦੀ ਸਮੱਸਿਆ ਬਾਰੇ ਵਿਚਾਰ ਵਟਾਂਦਰੇ ਦਾ ਪ੍ਰਸਤਾਵ ਰੱਖਿਆ ਹੈ। ਇਸ ਦੌਰਾਨ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਭਾਰਤ ਵਿੱਚ ਕਿਸਾਨਾਂ ਦੁਆਰਾ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਬਾਰੇ ਚਿੰਤਾ ਜ਼ਾਹਰ ਕੀਤੀ। ਟਰੂਡੋ ਨੇ ਕੈਨੇਡੀਅਨ ਸੰਸਦ ਮੈਂਬਰ ਬਰਦੀਸ਼ ਚੱਗੜ ਵਲੋਂ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਜਨਮ ਦਿਵਸ ਦੇ ਮੌਕੇ ‘ਤੇ ਆਯੋਜਿਤ ਇਕ ਫੇਸਬੁੱਕ ਵੀਡੀਓ ਕਾਨਫਰੰਸ ਵਿਚ ਸ਼ਿਰਕਤ ਕਰਦਿਆਂ ਇਹ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦੇ ਨਾਲ ਕੈਨੇਡੀਅਨ ਮੰਤਰੀਆਂ ਨਵਦੀਪ ਬੈਂਸ, ਹਰਜੀਤ ਸੱਜਣ ਅਤੇ ਸਿੱਖ ਭਾਈਚਾਰੇ ਦੇ ਹੋਰ ਮੈਂਬਰ ਵੀ ਸਨ।
ਗੱਲਬਾਤ ਦੌਰਾਨ ਆਪਣੀ ਸ਼ੁਰੂਆਤੀ ਟਿੱਪਣੀ ਕਰਦਿਆਂ, ਟਰੂਡੋ ਨੇ ਕਿਹਾ, ”ਅਗਰ ਮੈਂ ਭਾਰਤ ‘ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੀਆਂ ਖ਼ਬਰਾਂ ਬਾਰੇ ਗੱਲ ਕਰਾਂ ਤਾਂ ਸਥਿਤੀ ਬੇਹੱਦ ਗੰਭੀਰ ਅਤੇ ਚਿੰਤਾਜਨਕ ਹਨ, ਅਸੀਂ ਵੀ ਇਸ ਬਾਰੇ ਚਿੰਤਤ ਹਾਂ।”
ਟਰੂਡੋ ਨੇ ਕਿਹਾ, ”ਕਨੈਡਾ ਹਮੇਸ਼ਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੀ ਰੱਖਿਆ ਲਈ ਖੜ੍ਹਾ ਰਹੇਗਾ। ਅਸੀਂ ਗੱਲਬਾਤ ਦੀ ਮਹੱਤਤਾ ਵਿੱਚ ਵਿਸ਼ਵਾਸ਼ ਰੱਖਦੇ ਹਾਂ ਅਤੇ ਇਸੇ ਲਈ ਅਸੀਂ ਆਪਣੀ ਚਿੰਤਾ ਜ਼ਾਹਰ ਕਰਨ ਲਈ ਵੱਖ-ਵੱਖ ਤਰੀਕਿਆਂ ਰਾਹੀਂ ਸਿੱਧੇ ਤੌਰ ‘ਤੇ ਭਾਰਤੀ ਅਧਿਕਾਰੀਆਂ ਤੱਕ ਪਹੁੰਚ ਕਰਾਂਗੇ। ਟਰੂਡੋ ਦੀ ਟਿੱਪਣੀ ‘ਤੇ ਭਾਰਤੀ ਅਧਿਕਾਰੀਆਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

Show More

Related Articles

Leave a Reply

Your email address will not be published. Required fields are marked *

Close