Punjab

ਭਾਜਪਾ ਕਿਉਂ ਖਤਮ ਕਰਨਾ ਚਾਹੁੰਦੀ ਹੈ ਕਿਸਾਨੀ ਅੰਦੋਲਨ? ਭਾਰਤ ਸਰਕਾਰ ਨੂੰ ਡਰਾਉਣ ਲੱਗਾ ਇਹ ਡਰ

ਕਿਸਾਨ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵੱਡੀ ਗਿਣਤੀ ‘ਚ ਕਿਸਾਨ ਹਰਿਆਣਾ-ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਜਾਂ ਇਸ ਵਿਚ ਐਮਐਸਪੀ ਸਮੇਤ ਕਈ ਵਿਵਸਥਾਵਾਂ ਜੋੜਨ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਭਾਜਪਾ ਲੀਡਰਸ਼ਿਪ ਜਲਦ ਹੀ ਕਿਸਾਨਾਂ ਦੇ ਅੰਦੋਲਨ ਨੂੰ ਸੁਲਝਾਉਣਾ ਚਾਹੁੰਦੀ ਹੈ। ਪਾਰਟੀ ਨੂੰ ਡਰ ਹੈ ਕਿ ਜੇ ਅਜਿਹਾ ਨਾ ਹੋਇਆ ਤਾਂ ਪੰਜਾਬ ਵਿੱਚ ਪਾਰਟੀ ਦੀ ਵਿਸਥਾਰ ਯੋਜਨਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦਾ ‘ਕਿਸਾਨ ਪੱਖੀ ਅਕਸ’ ਵੀ ਵਿਗੜ ਸਕਦਾ ਹੈ।
ਭਾਜਪਾ ਨਾਲ ਜੁੜੇ ਲੋਕਾਂ ਦਾ ਮੰਨਣਾ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਚੱਲ ਰਿਹਾ ਵਿਘਨ ਜਲਦੀ ਹੀ ਖ਼ਤਮ ਕਰਨ ਦੀ ਯੋਜਨਾ ਸਰਕਾਰ ਵਲੋਂ ਬਣਾਈ ਜਾ ਰਹੀ ਹੈ। ਸਰਕਾਰ ਨੇ ਮੰਗਲਵਾਰ ਨੂੰ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕੀਤੀ ਸੀ, ਪਰ ਕੋਈ ਹੱਲ ਨਹੀਂ ਮਿਲਿਆ। 3 ਦਸੰਬਰ ਨੂੰ ਸਰਕਾਰ ਅਤੇ ਕਿਸਾਨ ਸੰਗਠਨ ਇਕ ਵਾਰ ਫਿਰ ਮੀਟਿੰਗ ਕਰਨਗੇ। ਸੀਨੀਅਰ ਭਾਜਪਾ ਨੇਤਾ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੋਮਵਾਰ ਦੇ ਬਿਆਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਲੱਭੇਗੀ ਪਰ ਕਾਨੂੰਨ ਵਾਪਸ ਨਹੀਂ ਲਵੇਗੀ।

Show More

Related Articles

Leave a Reply

Your email address will not be published. Required fields are marked *

Close