Punjab

ਬਾਰਡਰ ਖੁੱਲ੍ਹਣ ਤੱਕ ਸ਼ੰਭੂ ਤੇ ਖਨੌਰੀ ’ਤੇ ਹੀ ਚੱਲੇਗਾ ਅੰਦੋਲਨ, 8 ਨੂੰ ਔਰਤਾਂ ਕੇਂਦਰ ਸਰਕਾਰ ਖ਼ਿਲਾਫ਼ ਕਰਨਗੀਆਂ ਰੋਸ ਪ੍ਰਦਰਸ਼ਨ

ਰਾਜਪੁਰਾ: ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ 13 ਫਰਵਰੀ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਬੁੱਧਵਾਰ ਨੂੰ 23ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਘੁਮਾਣਾ, ਅਮਰਜੀਤ ਸਿੰਘ ਰਾੜਾ, ਸਤਨਾਮ ਸਿੰਘ ਬਾਗੜੀ ਅਤੇ ਅਸ਼ੋਕ ਬਲਹਾਰਾ ਨੇ ਦੱਸਿਆ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ਵਿੱਚ ਪਹੁੰਚਣਗੀਆਂ ਅਤੇ ਕੌਮਾਂਤਰੀ ਮਹਿਲਾ ਦਿਵਸ ਵਿੱਚ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਮੰਡਲ ਆਰਮੀ ਦਾ ਇੱਕ ਸਮੂਹ ਪਹਿਲਾਂ ਹੀ ਉਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਵਿੱਚ ਰੇਲ ਰਾਹੀਂ ਕਰੀਬ ਸਾਢੇ 3 ਵਜੇ ਜੰਤਰ-ਮੰਤਰ ਪੁੱਜ ਚੁੱਕਾ ਹੈ ਅਤੇ 6 ਮਾਰਚ ਤੋਂ ਦਿੱਲੀ ’ਚ ਇਕੱਠੇ ਹੋਣ ਦਾ ਐਲਾਨ ਕੀਤਾ ਗਿਆ ਹੈ। ਰਾਜਸਥਾਨ ਦੇ 12 ਜ਼ਿਲ੍ਹਿਆਂ ਤੋਂ ਕਿਸਾਨ ਆਗੂ ਧਰਮਾ ਧਾਕੜ ਅਤੇ ਉਨ੍ਹਾਂ ਦੇ 50 ਹੋਰ ਸਾਥੀਆਂ ਨੂੰ ਦੇਰ ਰਾਤ ਰਾਜਸਥਾਨ ਵਿੱਚ ਭਾਜਪਾ ਦੇ ਕਹਿਣ ’ਤੇ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਹੁਣ ਵੀ ਪੁਲਿਸ ਹਿਰਾਸਤ ਵਿੱਚ ਹਨ।

Show More

Related Articles

Leave a Reply

Your email address will not be published. Required fields are marked *

Close