Canada

ਅਲਬਰਟਾ ਦੇ ਲੋਕਾਂ ਲਈ ਖੁਸ਼ਖਬਰੀ, ਨਵੇਂ ਕੇਸਾਂ ਵਿਚ ਆਈ ਕਮੀ

ਕੈਲਗਰੀ (ਦੇਸ ਪੰਜਾਬ ਟਾਈਮਜ਼)-:  ਅਲਬਰਟਾ ਸੂਬੇ ਵਿਚ 11 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ ਤੇ ਕੋਰੋਨਾ ਦੇ ਨਵੇਂ ਮਾਮਲਿਆਂ ਤੇ ਹਸਪਤਾਲ ਵਿਚ ਭਰਤੀ ਮਰੀਜ਼ਾਂ ਦੀ ਗਿਣਤੀ ਵਿਚ ਕਾਫੀ ਕਮੀ ਆਈ ਹੈ। ਇਸ ਦੇ ਬਾਵਜੂਦ ਸੂਬੇ ਦੀ ਮੁੱਖ ਮੈਡੀਕਲ ਅਧਿਕਾਰੀ ਡਾਕਟਰ ਨੇ ਅਪੀਲ ਕੀਤੀ ਹੈ ਕਿ ਜੇਕਰ ਲੋਕਾਂ ਨੇ ਅਣਗਹਿਲੀ ਕਰਨੀ ਸ਼ੁਰੂ ਕਰ ਦਿੱਤੀ ਤਾਂ ਕੋਰੋਨਾ ਦੇ ਮਾਮਲਿਆਂ ਵਿਚ ਭਾਰੀ ਵਾਧਾ ਹੋ ਸਕਦਾ ਹੈ।

ਡਾਕਟਰ ਡੀਨਾ ਹਿਨਸ਼ਾਅ ਨੇ ਕਿਹਾ ਕਿ ਮੰਗਲਵਾਰ ਨੂੰ ਕੋਰੋਨਾ ਦੇ 459 ਨਵੇਂ ਮਾਮਲੇ ਦਰਜ ਹੋਏ ਹਨ ਤੇ ਇਸ ਦੌਰਾਨ 12,800 ਲੋਕਾਂ ਦਾ ਟੈਸਟ ਕੀਤਾ ਗਿਆ ਹੈ। ਸੂਬੇ ਵਿਚ ਕੋਰੋਨਾ ਮਾਮਲਿਆਂ ਦੀ ਪਾਜ਼ੀਟਿਵ ਦਰ ਵਿਚ ਕਾਫੀ ਕਮੀ ਆਈ ਹੈ ਤੇ ਹੁਣ ਇਹ 3.6 ਹੋ ਗਈ ਹੈ, ਜੋ ਪਹਿਲਾਂ ਕਾਫੀ ਜ਼ਿਆਦਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close