Punjab

ਬਹਿਬਲ ਗੋਲੀ ਕਾਂਡ : ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ’ਤੇ ਗਿ੍ਰਫਤਾਰੀ ਉਪਰ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ

ਫਰੀਦਕੋਟ : ਬਹਿਬਲ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਇੱਥੇ ਸੈਸ਼ਨ ਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਕੇ ਗਿ੍ਫ਼ਤਾਰੀ ਉਪਰ ਰੋਕ ਲਾਉਣ ਦੀ ਮੰਗ ਕੀਤੀ ਸੀ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਇਸ ਮਾਮਲੇ ਦੀ ਸੁਣਵਾਈ 11 ਫਰਵਰੀ ਤਕ ਟਾਲ ਦਿੱਤੀ ਹੈ ਪ੍ਰੰਤੂ ਸੁਮੇਧ ਸੈਣੀ ਅਤੇ ਉਮਰਾਨੰਗਲ ਦੀ ਗਿ੍ਫ਼ਤਾਰੀ ਉੱਪਰ ਰੋਕ ਲਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਇਲਾਕਾ ਮੈਜਿਸਟਰੇਟ ਫਰੀਦਕੋਟ ਦੀ ਅਦਾਲਤ ਨੇ 9 ਫਰਵਰੀ ਨੂੰ ਅਦਾਲਤ ਵਿਚ ਤਲਬ ਕੀਤਾ ਹੋਇਆ ਹੈ ਅਤੇ ਇਨ੍ਹਾਂ ਦੋਨੋਂ ਅਧਿਕਾਰੀਆਂ ਨੂੰ ਖਤਰਾ ਹੈ ਕਿ ਜੇ ਉਹ ਅਦਾਲਤ ਸਾਹਮਣੇ ਪੇਸ਼ ਹੋਈ ਤਾਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ।

ਅਦਾਲਤ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਨੂੰ ਸੁਣਿਆ ਜਾਣਾ ਜਰੂਰੀ ਹੈ। ਪੰਜਾਬ ਸਰਕਾਰ ਨੇ ਅੱਜ ਅਦਾਲਤ ਵਿਚ ਇਨ੍ਹਾਂ ਦੋਹਾਂ ਪੁਲਿਸ ਅਧਿਕਾਰੀਆਂ ਦੀ ਅਗਾਊਂ ਜਮਾਨਤ ਅਰਜੀ ਦਾ ਵਿਰੋਧ ਕਰਦਿਆਂ ਕਿਹਾ ਕਿ ਪੁਲਿਸ ਅਧਿਕਾਰੀਆਂ ਵੱਲੋਂ ਅਦਾਲਤ ਵਿੱਚ ਦਿੱਤੀ ਅਰਜੀ ਕਾਨੂੰਨ ਮੁਤਾਬਕ ਸੁਣਵਾਈ ਯੋਗ ਨਹੀਂ ਹੈ।

Show More

Related Articles

Leave a Reply

Your email address will not be published. Required fields are marked *

Close