Punjab

ਸੰਯੁਕਤ ਕਿਸਾਨ ਮੋਰਚਾ ਦੀ ਤੀਜੇ ਪੜਾਅ ਨਾਲ ਸਬੰਧਤ ਐਲਾਨ 28 ਫਰਵਰੀ ਨੂੰ

ਨਵੀਂ ਦਿੱਲੀ:  ਸੰਯੁਕਤ ਕਿਸਾਨ ਮੋਰਚਾ ਦੀ ਜਨਰਲ ਬਾਡੀ ਦੀ ਇੱਕ ਮੀਟਿੰਗ ਅੱਜ ਹੋਈ, ਜਿਸ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਨੇ ਕੀਤੀ। ਇਸ ਦੌਰਾਨ ਦੱਸਿਆ ਗਿਆ ਕਿ ਫਰੰਟ ਦੇ ਤੀਜੇ ਪੜਾਅ ਨਾਲ ਸਬੰਧਤ ਵੱਡੀ ਐਲਾਨ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕੀਤੇ ਜਾਣਗੇ।

ਅੱਜ ਦੀ ਮੀਟਿੰਗ ਚ ਲਏ ਗਏ ਫੈਸਲਿਆਂ ਮੁਤਾਬਕ ‘ਪੱਗੜੀ ਸੰਭਾਲ ਦਿਵਸ’ 23 ਫਰਵਰੀ ਨੂੰ ਮਨਾਇਆ ਜਾਵੇਗਾ, ਇਹ ਦਿਹਾੜਾ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ। ਇਸ ਦਿਨ ਕਿਸਾਨ ਆਪਣੀ ਸਵੈ-ਮਾਣ ਜ਼ਾਹਰ ਕਰਦੇ ਹੋਏ ਆਪਣੀ ਖੇਤਰੀ ਦਸਤਾਰ ਬੰਨ੍ਹਣਗੇ।

24 ਫਰਵਰੀ ਨੂੰ ‘ਦਮਨ ਵਿਰੋਧੀ ਦਿਵਸ’ ਦੀ ਘੋਸ਼ਣਾ ਕੀਤੀ ਗਈ, ਜਿਸ ਵਿਚ ਕਿਸਾਨ ਅੰਦੋਲਨ ‘ਤੇ ਸਰਬਪੱਖੀ ਜ਼ਬਰ ਦਾ ਵਿਰੋਧ ਕੀਤਾ ਜਾਵੇਗਾ। ਇਸ ਦਿਨ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਨੂੰ ਯਾਦ ਪੱਤਰ ਦਿੱਤੇ ਜਾਣਗੇ।

26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਯੁਵਾ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ।

ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ “ਮਜ਼ਦੂਰ ਕਿਸਾਨ ਏਕਤਾ ਦਿਵਸ” ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ 27 ਫ਼ਰਵਰੀ ਨੂੰ ਮਨਾਇਆ ਜਾਵੇਗਾ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਦਿੱਲੀ ਧਰਨੇ ‘ਤੇ ਆ ਕੇ ਮੋਰਚਿਆਂ ਨੂੰ ਮਜ਼ਬੂਤ ​​ਕਰਨ।

Show More

Related Articles

Leave a Reply

Your email address will not be published. Required fields are marked *

Close