International

ਅਮਰੀਕੀ ਸੰਸਦ ਦੇ ਹੇਠਲੇ ਸਦਨ ਵੱਲੋਂ ਕੋਰੋਨਾ ਰਾਹਤ ਬਿਲ ਪਾਸ

ਵਾਸ਼ਿੰਗਟਨ-  ਕੋਵਿਡ-19 ਨਾਲ ਜੂਝ ਰਹੇ ਲੋਕਾਂ ਦੀ ਵਿੱਤੀ ਮਦਦ ਕਰਨ ਦੇ ਮਕਸਦ ਨਾਲ ਅੱਜ ਅਮਰੀਕੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਨੇ 1.9 ਟ੍ਰਿਲੀਅਨ ਡਾਲਰ ਦੇ ਕੋਰੋਨਾ ਰਾਹਤ ਪੈਕੇਜ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਰਾਸ਼ਟਰਪਤੀ ਜੋਅ ਬਾਇਡਨ ਦੇ ਇਸ ਪੈਕੇਜ ਰਾਹੀਂ ਮਹਾਂਮਾਰੀ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ, ਕਾਰੋਬਾਰੀਆਂ, ਸੂਬਿਆਂ ਤੇ ਸ਼ਹਿਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਪ੍ਰਤੀਨਿਧੀ ਸਭਾ ’ਚ 212 ਦੇ ਮੁਕਾਬਲੇ 219 ਵੋਟਾਂ ਨਾਲ ਇਸ ਬਿੱਲ ਨੂੰ ਪਾਸ ਕੀਤਾ ਗਿਆ। ਡੈਮੋਕ੍ਰੇਟ ਸੰਸਦ ਮੈਂਬਰਾਂ ਨੇ ਕਿਹਾ ਕਿ ਹੁਣ ਵੀ ਅਰਥਚਾਰਾ ਪੂਰੀ ਤਰ੍ਹਾਂ ਸੰਭਲ ਨਹੀਂ ਸਕਿਆ ਹੈ ਤੇ ਲੱਖਾਂ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ ਤੇ ਇਸ ਹਾਲਤ ’ਚ ਫ਼ੈਸਲਾਕੁੰਨ ਕਾਰਵਾਈ ਜ਼ਰੂਰੀ ਹੈ। ਉਧਰ, ਰਿਪਬਲਿਕਨ ਸੰਸਦ ਮੈਂਬਰਾਂ ਨੇ ਕਿਹਾ ਕਿ ਬਿੱਲ ’ਚ ਬਹੁਤ ਜ਼ਿਆਦਾ ਖਰਚੇ ਦਾ ਪ੍ਰਬੰਧ ਕੀਤਾ ਗਿਆ ਹੈ, ਪਰ ਸਕੂਲਾਂ ਨੂੰ ਖੋਲ੍ਹਣ ਲਈ ਜ਼ਿਆਦਾ ਪੈਸਾ ਨਹੀਂ ਰੱਖਿਆ ਗਿਆ। ਆਲਮ ਇਹ ਹੈ ਕਿ ਸਿਰਫ 9 ਫ਼ੀਸਦੀ ਰਕਮ ਹੀ ਸਿੱਧੇ ਤੌਰ ’ਤੇ ਕੋਰੋਨਾ ਨਾਲ ਲੜਨ ’ਚ ਖਰਚ ਹੋ ਸਕੇਗੀ।

Show More

Related Articles

Leave a Reply

Your email address will not be published. Required fields are marked *

Close