Punjab

ਢੱਡਰੀਆਂ ਵਾਲਿਆਂ ਖਿਲਾਫ ਰਵਿਦਾਸੀਆ ਸਮਾਜ ਵੱਲੋਂ ਪੁਲਿਸ ਨੂੰ ਸ਼ਿਕਾਇਤ

ਲਾਂਬੜਾ- ਗੁਰਦੁਆਰਾ ਪਰਮੇਸ਼ਵਰ ਦੁਆਰ ਪਟਿਆਲਾ ਦੇ ਪ੍ਰਮੁੱਖ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਕਥਿਤ ਤੌਰ ’ਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਰੂਪ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਰਵਿਦਾਸੀਆ ਸਮਾਜ ਵੱਲੋਂ ਸਖਤ ਇਤਰਾਜ਼ ਕਰਦਿਆਂ ਥਾਣਾ ਲਾਂਬੜਾ ਵਿਚ ਸ਼ਿਕਾਇਤ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਬਲਾਕ ਲਾਂਬੜਾ ਦੇ ਪ੍ਰਧਾਨ ਹੁਸਨ ਲਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਪ੍ਰਮੁੱਖ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਬੀਤੇ ਦਿਨੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਉਨ੍ਹਾਂ ਵੱਲੋਂ ਗੁਰੂ ਜੀ ਦੇ ਸਰੂਪ ਨਾਲ ਕਥਿਤ ਛੇੜਛਾੜ ਕਰ ਪੋਸਟਰ ਪ੍ਰਕਾਸ਼ਤ ਕੀਤਾ ਗਿਆ ਸੀਜਿਸ ਕਾਰਨ ਰਵਿਦਾਸੀਆ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਸ ਵੱਲੋਂ ਜਲਦ ਕਾਰਵਾਈ ਨਾ ਕੀਤੀ ਗਈਤਾਂ ਰਵਿਦਾਸੀਆ ਸਮਾਜ ਸੜਕਾਂ ’ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰੇਗਾ ਜਿਸ ਦੀ ਪੂਰੀ ਜ਼ਿੰਮੇਦਾਰੀ ਪੁਲਸ ਪ੍ਰਸ਼ਾਸਨ ਦੀ ਹੋਵੇਗੀ।
ਉਧਰ ਦੂਜੇ ਪਾਸੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ਼ੋਸ਼ਲ ਮੀਡੀਆ ’ਤੇ ਇਕ ਵੀਡਿੳ ਜਾਰੀ ਕਰਕੇ ਆਪਣੀ ਭੁੱਲ ਲਈ ਮੁਆਫੀ ਮੰਗੀ ਹੈ ਅਤੇ ਕਿਹਾ ਕਿ ਜਿਸ ਤਸਵੀਰ ਨੂੰ ਲੈ ਕੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਹ ਨੈੱਟ ’ਤੇ ਕਈ ਸਾਲਾਂ ਤੋਂ ਪਈ ਹੋਈ ਹੈ ਅਤੇ ਉਨ੍ਹਾਂ ਨੇ ਤਸਵੀਰ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫੀ ਮੰਗਦੇ ਹਨ।

Show More

Related Articles

Leave a Reply

Your email address will not be published. Required fields are marked *

Close