Punjab

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਸੌਂਪ ਦਿੱਤਾ ਆਪਣਾ ਅਸਤੀਫ਼ਾ

ਕਾਂਗਰਸ ਦੀ ਹਾਰ ਪਿੱਛੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਅਸਤੀਫ਼ਾ ਸੌਂਪਣ ਪਿੱਛੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਮੰਡਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ। ਚੰਨੀ ਨੇ ਕਿਹਾ ਕਿ ਸਾਨੂੰ ਲੋਕਾਂ ਦਾ ਫ਼ਤਵਾ ਮਨਜ਼ੂਰ ਹੈ।
ਸਾਬਕਾ ਸੀ.ਐੱਮ. ਨੇ ਅੱਜ ਮੰਤਰੀ ਮੰਡਲ ਦੀ ਬੈਠਕ ਸੱਦੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸਿਰਫ਼ 18 ਸੀਟਾਂ ਤੋਂ ਜਿੱਤ ਹਾਸਲ ਹੋਈ, ਜਦਕਿ ਆਮ ਆਦਮੀ ਪਾਰਟੀ 92 ਸੀਟਾਂ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਸਾਬਕਾ ਸੀ.ਐੱਮ. ਚੰਨੀ ਭਦੌੜ ਤੇ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਹਾਰ ਗਏ ਜਦਕਿ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਨੂੰ ਵੀ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ।

Show More

Related Articles

Leave a Reply

Your email address will not be published. Required fields are marked *

Close