National

ਕਿਸਾਨ ਕੇਂਦਰ ਸਰਕਾਰ ਨਾਲ ਅਗਲੇ ਗੇੜ ਦੀ ਗੱਲਬਾਤ ਲਈ ਤਿਆਰ ਹਨ : ਬਲਬੀਰ ਸਿੰਘ ਰਾਜੇਵਾਲ

ਨਵੀਂ ਦਿੱਲੀ,- ਕਿਸਾਨ ਹੜਤਾਲ ਦੇ 100 ਦਿਨ ਪੂਰੇ ਹੋਣ ’ਤੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਕਿਸਾਨ ਕੇਂਦਰ ਸਰਕਾਰ ਨਾਲ ਅਗਲੇ ਗੇੜ ਦੀ ਗੱਲਬਾਤ ਲਈ ਤਿਆਰ ਹਨ ਪਰ ਉਹ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਸੋਧਾਂ ਨਾਲ ਸਵੀਕਾਰ ਨਹੀਂ ਕਰਨਗੇ। ਹਰਿਆਣਾ ਦੇ ਕੁੰਡਲੀ ਵਿੱਚ ਪੱਛਮੀ ਪੈਰੀਫਿਰਲ ਐਕਸਪ੍ਰੈਸ ਵੇਅ ’ਤੇ ਸ੍ਰੀ ਰਾਜੇਵਾਲ ਨੇ ਕਿਹਾ ਕਿ ਜੇ ਸਰਕਾਰ ਸਾਨੂੰ (ਕਿਸਾਨ ਆਗੂ) ਬੁਲਾਉਂਦੀ ਹੈ ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ। ਪਰ ਸਾਡੀ ਮੰਗ ਇਕੋ ਹੈ। ਅਸੀਂ ਤਿੰਨ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਅਸੀਂ ਸੋਧ ਨੂੰ ਸਵੀਕਾਰ ਨਹੀਂ ਕਰਾਂਗੇ।

Show More

Related Articles

Leave a Reply

Your email address will not be published. Required fields are marked *

Close