Punjab

ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ

ਜਲੰਧਰ— ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਕਰਫ਼ਿਊ ਐਲਾਨ ਦਿੱਤਾ ਗਿਆ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਲਗਾ ਦਿੱਤਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਦਿੱਤੇ ਗਏ ਨਾਈਟ ਕਰਫ਼ਿਊ ਦੇ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ, ਜੋਕਿ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।
ਇਥੇ ਦੱਸਣਯੋਗ ਹੈ ਕਿ ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਭਾਵੇਂ ਵੈਕਸੀਨੇਸ਼ਨ ’ਤੇ ਬਹੁਤ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਫਿਰ ਵੀ ਕੋਰੋਨਾ ਲਾਗ ਦੀ ਬੀਮਾਰੀ ਦਾ ਕਹਿਰ ਖ਼ਤਮ ਨਹੀਂ ਹੋ ਰਿਹਾ। ਜ਼ਿਲ੍ਹੇ ਵਿਚ ਦਿਨੋ-ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਸ਼ੁੱਕਰਵਾਰ ਨੂੰ ਜਿੱਥੇ 2 ਸਾਲ ਦੀ ਬੱਚੀ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਸਮੇਤ 122 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਉਥੇ ਹੀ ਇਸ ਵਾਇਰਸ ਨਾਲ ਲੜਦਿਆਂ 3 ਹੋਰ ਇਲਾਜ ਅਧੀਨ ਮਰੀਜ਼ਾਂ ਨੇ ਦਮ ਤੋੜ ਦਿੱਤਾ।

Show More

Related Articles

Leave a Reply

Your email address will not be published. Required fields are marked *

Close