National

ਦਿੱਲੀ ਦੀਆਂ ਸਰਹੱਦਾਂ ’ਤੇ ਡਟੀਆਂ ਔਰਤਾਂ ਨੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ

ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਮੋਰਚਿਆਂ ’ਚ ਹਜ਼ਾਰਾਂ ਦੀ ਤਾਦਾਦ ’ਚ ਪੁੱਜੀਆਂ ਔਰਤਾਂ ਨੇ ਅੱਜ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ’ਤੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ। ਇਸ ਮੌਕੇ ਸਟੇਜ ਸੰਚਾਲਨ ਤੇ ਵਾਲੰਟੀਅਰ ਡਿਊਟੀਆਂ ਸਮੇਤ ਹੋਰ ਅਹਿਮ ਜ਼ਿੰਮੇਵਾਰੀਆਂ ਦੀ ਕਮਾਨ ਔਰਤਾਂ ਹੱਥ ਰਹੀ। ਸਿੰਘੂ ਦੀ ਸਟੇਜ ਤੋਂ ਮਹਿਲਾ ਬੁਲਾਰਿਆਂ ਨੇ ਮਹਿਲਾ-ਪੁਰਸ਼ ਦੀ ਬਰਾਬਰੀ ਦੇ ਮਹੱਤਵ ਅਤੇ ਮੌਜੂਦਾ ਅੰਦੋਲਨ ਸਮੇਤ ਖੇਤੀ ਸੰਕਟ ਦੇ ਹੱਲ ਲਈ ਸੰਘਰਸ਼ ਵਿੱਚ ਔਰਤਾਂ ਦੇ ਯੋਗਦਾਨ ਦੀ ਅਹਿਮੀਅਤ ਨੂੰ ਉਘਾੜਿਆ। ਔਰਤ ਦਿਵਸ ਮੌਕੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ-ਪ੍ਰਦੇਸ਼ ਤੇ ਹੋਰ ਕਈ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪੁੱਜੀਆਂ। ਸਿੰਘੂ ਤੇ ਟਿਕਰੀ ਬਾਰਡਰਾਂ ’ਤੇ ਲੱਗੇ ਧਰਨਿਆਂ ਵਿੱਚ 15000 ਦੇ ਕਰੀਬ ਔਰਤਾਂ, ਜਿਨ੍ਹਾਂ ਵਿੱਚ ਕਾਲਜ ਪ੍ਰਿੰਸੀਪਲ, ਅਧਿਆਪਕ ਤੇ ਸਮਾਜਿਕ ਵਰਕਰ ਸ਼ਾਮਲ ਸਨ, ਨੇ ਸ਼ਿਰਕਤ ਕੀਤੀ।

Show More

Related Articles

Leave a Reply

Your email address will not be published. Required fields are marked *

Close