Punjab

ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕੋਠੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਛਾਪੇਮਾਰੀ

ਚੰਡੀਗੜ੍ਹ : ਭੁਲੱਥ ਤੋਂ ਵਿਧਾਇਕ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ  ਦੀ ਚੰਡੀਗੜ੍ਹ ਦੇ ਸੈਕਟਰ-5 ਸਥਿਤ ਕੋਠੀ ‘ਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ) ਦੀ ਟੀਮ ਨੇ ਮੰਗਲਵਾਰ ਸਵੇਰੇ ਛਾਪੇਮਾਰੀ ਕੀਤੀ ਹੈ। ਓਧਰ, ਖਹਿਰਾ ਦੇ ਜੱਦੀ ਪਿੰਡ ਰਾਮਗੜ੍ਹ ਸਥਿਤ ਉਨ੍ਹਾਂ ਦੇ ਘਰ ‘ਚ ਵੀ ਈਡੀ ਦੀ ਟੀਮ ਨੇ ਮੰਗਲਵਾਰ ਸਵੇਰੇ ਛਾਪਾ ਮਾਰਿਆ। ਉਨ੍ਹਾਂ ਦਾ ਜੱਦੀ ਪਿੰਡ ਰਾਮਗੜ੍ਹ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਦੀ ਤਹਿਸੀਲ ‘ਚ ਸਥਿਤ ਹੈ। ਈਡੀ ਟੀਮ ਨੇ ਮਨੀ ਲਾਂਡਰਿੰਗ ਮਾਮਲੇ ‘ਚ ਖਹਿਰਾ ਦੇ ਘਰਾਂ ‘ਚ ਛਾਪੇਮਾਰੀ ਕੀਤੀ ਹੈ। ਖਹਿਰਾ ਦੇ ਵਕੀਲ ਦਾ ਦੋਸ਼ ਹੈ ਕਿ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਕਾਰਨ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਹੋਈ ਹੈ। ਈਡੀ ਦੀ ਇਹ ਛਾਪੇਮਾਰੀ ਦਿਨਭਰ ਚੱਲ ਸਕਦੀ ਹੈ।

 

Show More

Related Articles

Leave a Reply

Your email address will not be published. Required fields are marked *

Close