National

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਕੋਵਿਡ-19 ਪੌਜ਼ੇਟਿਵ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਕੋਵਿਡ-19 ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦੋ ਬੈਕ-ਟੂ-ਬੈਕ ਟਵੀਟ ਕਰਕੇ ਦਿੱਤੀ। ਆਪਣੇ ਪਹਿਲੇ ਟਵੀਟ ਵਿੱਚ ਉਨ੍ਹਾਂ ਨੇ ਖੁਦ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ, ਜਦੋਂਕਿ ਬਾਅਦ ਵਾਲੇ ਟਵੀਟ ਵਿੱਚ ਉਨ੍ਹਾਂ ਨੇ ਆਪਣੀ ਸਿਹਤ ਬਾਰੇ ਦੱਸਿਆ।

&lsquoਆਪ&rsquo ਨੇਤਾ ਰਾਘਵ ਚੱਢਾ ਨੇ ਆਪਣੇ ਪਹਿਲੇ ਟਵੀਟ ਵਿੱਚ ਲਿਖਿਆ, ਮੈਂ ਤੁਹਾਡੇ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਕੋਵਿਡ-19 ਪੌਜ਼ੇਟਿਵ  ਹੋ ਗਿਆ ਹੈ, ਹਾਲਾਂਕਿ ਗੰਭੀਰ ਲੱਛਣ ਨਹੀਂ ਮਿਲੇ ਹਨ, ਪਰ ਸਾਵਧਾਨੀ ਦੇ ਤੌਰ  ਤੇ ਮੈਂ ਆਪਣੇ ਆਪ ਨੂੰ ਅਗਲੇ ਕੁਝ ਦਿਨਾਂ ਲਈ ਆਈਸੋਲੇਟ ਕਰ ਲਿਆ ਹੈ।”

Show More

Related Articles

Leave a Reply

Your email address will not be published. Required fields are marked *

Close