National

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨੂੰ ਮੁਕੰਮਲ ਭਾਰਤ ਬੰਦ ਦਾ ਐਲਾਨ

ਨਵੀਂ ਦਿੱਲੀ,- ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਨੂੰ ਕਿਸਾਨ ਅੰਦੋਲਨ ਦੇ ਚਾਰ ਮਹੀਨੇ ਪੂਰੇ ਹੋਣ ਉੱਤੇ ਮੁਕੰਮਲ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਇਸ ਬੰਦ ਦਾ ਘੇਰਾਵਧਾਉਣ ਲਈ 17 ਮਾਰਚ ਨੂੰ ਕਿਸਾਨ ਮੋਰਚੇ ਵੱਲੋਂ ਮਜ਼ਦੂਰ ਜਥੇਬੰਦੀਆਂ ਅਤੇ ਹੋਰ ਲੋਕ ਅਧਿਕਾਰ ਜਥੇਬੰਦੀਆਂ ਨਾਲ ਇੱਕ ਸਾਂਝੀ ਕਨਵੈਨਸ਼ਨ ਕੀਤੀ ਜਾਵੇਗੀ।
ਇਹ ਐਲਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ੍ਹ ਸਿੰਘੂ ਬਾਰਡਰ ਉੱਤੇ ਕੀਤੀ ਮੀਟਿੰਗ ਪਿੱਛੋਂਪ੍ਰੈੱਸ ਕਾਨਫ਼ਰੰਸ ਵਿੱਚ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਕੁਝ ਪ੍ਰੋਗਰਾਮਾਂ ਦਾ ਵੀ ਐਲਾਨ ਕੀਤਾ ਹੈ, ਜਿਸ ਮੁਤਾਬਕ 19 ਮਾਰਚ ਦਾ ਦਿਨ ਮੁਜਾਹਰਾ ਲਹਿਰ ਨੂੰ ਸਮਰਪਿਤ ਕੀਤਾ ਜਾਵੇਗਾ। ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਉਸ ਦਿਨ ਐਫ਼ ਸੀ ਆਈ ਅਤੇ ਖੇਤੀ ਬਚਾਓ ਪ੍ਰੋਗਰਾਮ ਹੇਠ ਦੇਸ਼ ਦੀਆਂ ਮੰਡੀਆਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਫਿਰ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹਾਦੀ ਦਿਨ ਮੌਕੇ ਦੇਸ਼ ਦੇ ਨੌਜਵਾਨਾਂ ਨੂੰ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਅਤੇ 28 ਮਾਰਚ ਨੂੰ ਹੋਲੀ ਵਾਲੇ ਦਿਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿਤੱਾ ਗਿਆ ਹੈ। ਏਦਾਂ ਹੀ 15 ਮਾਰਚ ਨੂੰ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਡਿਪਟੀ ਕਮਿਸ਼ਨਰਾਂ ਅਤੇ ਐਸ ਡੀ ਐਮਜ਼ ਨੂੰ ਮੰਗ ਪੱਤਰ ਦੇ ਕੇ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ।
ਕਿਸਾਨ ਅੰਦੋਲਨ ਦਾ ਪਸਾਰ ਹੋਰ ਰਾਜਾਂ ਵਿੱਚ ਕਰਨ ਦੀ ਵਿਉਂਤਬੰਦੀ ਹੇਠਸੰਯੁਕਤ ਕਿਸਾਨ ਮੋਰਚੇ ਵੱਲੋਂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਬਿਹਾਰ ਭਾਵੇਂ ਚੋਣ ਮੁਖੀ ਰਾਜ ਨਹੀਂ, ਪਰ ਉਥੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਮੁੱਖ ਵਿਰੋਧੀ ਪਾਰਟੀ ਰਾਸ਼ਟਰੀ ਜਨਤਾ ਦਲ ਨੇ ਵੀ ਹੁੰਗਾਰਾ ਦਿੱਤਾ ਅਤੇ ਮੋਰਚੇ ਮੁਤਾਬਿਕ ਉਥੋਂ ਦੇ ਕਿਸਾਨਾਂ ਨੇ ਵੀ ਇਸ ਨੂੰ ਹਮਾਇਤ ਪ੍ਰਗਟਾਈ ਹੈ। ਪ੍ਰੋਗਰਾਮ ਮੁਤਾਬਿਕ 15 ਮਾਰਚ ਤੱਕ ਬਿਹਾਰ ਵਿੱਚ ਕਿਸਾਨ ਯਾਤਰਾ ਕੱਢਣ ਪਿੱਛੋਂ 18 ਮਾਰਚ ਨੂੰ ਸੰਪੂਰਨ ਕ੍ਰਾਂਤੀ ਦਿਵਸ ਮੌਕੇ ਪਟਨਾ ਵਿੱਚ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close