International

ਅਗਲੇ ਮਹੀਨੇ ਭਾਰਤ ਦੌਰੇ ’ਤੇ ਆਉਣਗੇ ਯੂ.ਕੇ. ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅਪ੍ਰੈਲ ਦੇ ਆਖੀਰ ‘ਚ ਭਾਰਤ ਦੌਰੇ ‘ਤੇ ਆਉਣਗੇ। ਭਾਰਤ ਦੇ 72ਵੇਂ ਗਣਤੰਤਰ ਦਿਵਸ ‘ਤੇ ਬੋਰਿਸ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਸੀ। ਪਰ ਬ੍ਰਿਟੇਨ ‘ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਆਪਣੀ ਯਾਤਰਾ ਰੱਦ ਕਰ ਦਿੱਤੀ ਸੀ।

ਨਿਊਜ਼ ਏਜੰਸੀ ਰਾਇਟਰਸ ਦੇ ਮੁਤਾਬਕ ਬੋਰਿਸ ਜੌਨਸਨ ਅਗਲੇ ਮਹੀਨੇ ਦੇ ਆਖੀਰ ‘ਚ ਭਾਰਤ ਆਉਣਗੇ। ਯੂਰਪੀ ਸੰਘ ਤੋਂ ਬ੍ਰਿਟੇਨ ਦੇ ਬਾਹਰ ਨਿੱਕਲਣ ਤੋਂ ਬਾਅਦ ਬੋਰਿਸ ਜੌਨਸਨ ਦੀ ਇਹ ਪਹਿਲੀ ਵੱਡੀ ਅੰਤਰ ਰਾਸ਼ਟਰੀ ਯਾਤਰਾ ਹੋਵੇਗੀ। ਇਸ ਦੀ ਜਾਣਕਾਰੀ ਉਨ੍ਹਾਂ ਦੇ ਦਫਤਰ ਵੱਲੋਂ ਦਿੱਤੀ ਗਈ ਹੈ।

 

Show More

Related Articles

Leave a Reply

Your email address will not be published. Required fields are marked *

Close