National

ਖੇਤੀ ਕਾਨੂੰਨਾਂ ਬਾਰੇ ਸਰਕਾਰ ਗੱਲਬਾਤ ਲਈ ਤਿਆਰ, ਕਿਸਾਨਾਂ ਦੀ ਭਲਾਈ ਲਈ ਸਰਕਾਰ ਸਭ ਕੁਝ ਕਰੇਗੀ : ਰਾਜਨਾਥ ਸਿੰਘ

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਹੁਣ ਵੀ ਜਾਰੀ ਹੈ। ਇਹ ਗੱਲ ਹੋਰ ਹੈ ਕਿ ਇਸ ਅੰਦੋਲਨ ਦੀ ਆੜ ‘ਚ ਹੁਣ ਸਿਰਫ਼ ਸਿਆਸਤ ਹੋ ਰਹੀ ਹੈ। 26 ਜਨਵਰੀ ਦੀ ਹਿੰਸਾ ਤੋਂ ਬਾਅਦ ਬਾਕੀ ਕਿਸਾਨ ਆਗੂ ਪਿੱਛੇ ਹਟ ਗਏ ਹਨ, ਸਿਰਫ਼ ਰਾਕੇਸ਼ ਟਿਕੈਤ ਟਿਕੇ ਹਨ, ਜਿਹੜੇ ਭਾਜਪਾ ਖ਼ਿਲਾਫ਼ ਪ੍ਰਚਾਰ ਤੋਂ ਇਲਾਵਾ ਕੁਝ ਨਹੀਂ ਕਰ ਰਹੇ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸਾਨ ਅੰਦੋਲਨ ਸਬੰਧੀ ਲਖਨਊ ‘ਚ ਵੱਡਾ ਬਿਆਨ ਦਿੱਤਾ ਹੈ। ਰਾਜਨਾਥ ਸਿੰਘ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਲਈ ਕੰਮ ਕਰ ਰਹੀ ਹੈ। ਐੱਮਐੱਸਪੀ ਨੂੰ ਬੰਦ ਕਰਨ ਦਾ ਸਵਾਲ ਹੀ ਨਹੀਂ ਹੈ। ਕਿਸਾਨ ਸਾਡੇ ਪਰਿਵਾਰ ਦਾ ਹਿੱਸਾ ਹਨ। ਲੋਕ ਬੈਠਣ ਤੇ ਗੱਲ ਕਰਨ, ਜਿੱਥੇ ਵੀ ਬਦਲਾਅ ਦੀ ਜ਼ਰੂਰਤ ਹੈ, ਸਰਕਾਰ ਕਿਸਾਨਾਂ ਦੇ ਹਿੱਤ ਵਿਚ ਸਭ ਕੁਝ ਕਰੇਗੀ। ਉਨ੍ਹਾਂ ਕਿਸਾਨਾਂ ਦੇ ਮੁੱਦੇ ‘ਤੇ ਸਿਆਸਤ ਕਰਨ ਲਈ ਵਿਰੋਧੀ ਧਿਰ ਨੂੰ ਵੀ ਲੰਮੇ ਹੱਥੀਂ ਲਿਆ ਤੇ ਕਿਹਾ, ਵਿਰੋਧੀ ਪਾਰਟੀਆਂ ਕਿਸਾਨਾਂ ਦੇ ਮੋਢੇ ‘ਤੇ ਰੱਖ ਕੇ ਬੰਦੂਕ ਚਲਾ ਰਹੇ ਹਨ।
ਦੱਸ ਦੇਈਏ, ਕਿਸਾਨ ਅੰਦੋਲਨ ਨੂੰ 100 ਤੋਂ ਜ਼ਿਆਦਾ ਦਿਨ ਬੀਤ ਚੁੱਕੇ ਹਨ। ਸਰਕਾਰ ਤੇ ਕਿਸਾਨਾਂ ਵਿਚਕਾਰ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਪਰ ਕੋਈ ਹੱਲ ਨਹੀਂ ਨਿਕਲਿਆ। ਕੁਝ ਕਿਸਾਨ ਆਗੂ ਅੜੇ ਹਨ ਕਿ ਉਹ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ‘ਚ ਰਾਜ਼ੀ ਨਹੀਂ ਹੋਣਗੇ। ਇਹੀ ਕਾਰਨ ਹੈ ਕਿ ਹੁਣ ਤਕ ਸਰਕਾਰ ਦਾ ਕੋਈ ਯਤਨ ਕਾਮਯਾਬ ਨਹੀਂ ਹੋ ਸਕਿਆ ਹੈ।

Show More

Related Articles

Leave a Reply

Your email address will not be published. Required fields are marked *

Close