National

ਪ੍ਰਧਾਨ ਮੰਤਰੀ ਮੋਦੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ

ਕੋਲਕਾਤਾ- ਪੱਛਮ ਬੰਗਾਲ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਤ੍ਰਿਣਮੂਲ ਨੇ ਪੀਐਮ ਮੋਦੀ ਦੀ ਬੰਗਲਾਦੇਸ਼ ਫੇਰੀ ਦੌਰਾਨ ਕੀਤੇ ਕੁਝ ਕੰਮਾਂ ਅਤੇ ਘੋਸ਼ਣਾਵਾਂ ਦਾ ਜ਼ਿਕਰ ਕਰਦਿਆਂ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦੇ ਵਿਰੁੱਧ ਦੱਸਿਆ ਹੈ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਵੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਸੀ। ਮਮਤਾ ਨੇ ਕਿਹਾ ਸੀ ਕਿ ਸੂਬੇ ‘ਚ ਚੋਣਾਂ ਹੋ ਰਹੀਆਂ ਹਨ ਅਤੇ ਪ੍ਰਧਾਨ ਮੰਤਰੀ ਬੰਗਲਾਦੇਸ਼ ‘ਚ ਬੰਗਾਲ ਬਾਰੇ ਭਾਸ਼ਣ ਦੇ ਰਹੇ ਹਨ।
ਟੀਐਮਸੀ ਵੱਲੋਂ ਚੋਣ ਕਮਿਸ਼ਨ ਨੂੰ ਲਿਖੀ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ 2 ਦਿਨਾਂ ਦੌਰੇ ਦੌਰਾਨ ਸਾਨੂੰ 27 ਮਾਰਚ ਦੇ ਪ੍ਰੋਗਰਾਮ ‘ਤੇ ਇਤਰਾਜ਼ ਹੈ। ਇਨ੍ਹਾਂ ਪ੍ਰੋਗਰਾਮਾਂ ਦਾ ਬੰਗਬੰਧੂ ਜਯੰਤੀ ਪ੍ਰੋਗਰਾਮ ਨਾਲ ਕੋਈ ਲੈਣਾ-ਦੇਣਾ ਨਹੀਂ ਸੀ. ਪ੍ਰਧਾਨ ਮੰਤਰੀ ਦੀ ਫੇਰੀ ਦੇ ਦੂਜੇ ਦਿਨ ਦੇ ਪ੍ਰੋਗਰਾਮ ਇਸ ਤਰੀਕੇ ਨਾਲ ਆਯੋਜਿਤ ਕੀਤੇ ਗਏ ਸਨ ਕਿ ਇਸ ਨਾਲ ਪੱਛਮੀ ਬੰਗਾਲ ਦੇ ਕਿਸੇ ਵਿਸ਼ੇਸ਼ ਭਾਈਚਾਰੇ ਦੇ ਵੋਟ ਪਾਉਣ ਦੇ ਤਰੀਕੇ ਨੂੰ ਪ੍ਰਭਾਵਿਤ ਕੀਤਾ ਜਾ ਸਕਦਾ ਹੈ।

Show More

Related Articles

Leave a Reply

Your email address will not be published. Required fields are marked *

Close