National

ਗੁਜਰਾਤ ਵਿਚ ਕਰੋਨਾ ਦਾ ਕਹਿਰ, ਸੰਸਕਾਰ ਲਈ ਲੱਗੀਆਂ ਲੰਮੀਆਂ ਕਤਾਰਾਂ

ਅਹਿਮਦਾਬਾਦ: ਮੋਦੀ ਦੇ ਗੜ੍ਹ ਗੁਜਰਾਤ ‘ਚ ਕੋਰੋਨਾ  ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹਾਲਾਤ ਇਹ ਹਨ ਕਿ ਸ਼ਮਸ਼ਾਨਘਾਟਾਂ ‘ਚ ਸਸਕਾਰ ਲਈ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਇੱਥੇ ਪਿਛਲੇ ਇੱਕ ਹਫਤੇ ਦੌਰਾਨ ਕੋਰੋਨਾਵਾਇਰਸ ਕਰਕੇ ਹੋਈਆਂ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦਰਮਿਆਨ ਗੁਜਰਾਤ ਦੇ ਕਈ ਸ਼ਮਸ਼ਾਨਘਾਟਾਂ ਵਿੱਚ ਲੋਕਾਂ  ਨੂੰ ਆਪਣੇ ਸਕੇ ਸਬੰਧੀਆਂ ਦੀਆਂ ਅੰਤਿਮ ਰਸਮਾਂ ਲਈ ਘੰਟਿਆਂਬੱਧੀ ਕਤਾਰਾਂ ਵਿੱਚ ਖੜ੍ਹ ਕੇ ਉਡੀਕ ਕਰਨੀ ਪੈ ਰਹੀ ਹੈ।

ਦਰਅਸਲ ਹਿੰਦੂ ਆਮ ਕਰਕੇ ਸੂਰਜ ਛਿਪਣ ਮਗਰੋਂ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਦੇ, ਲਿਹਾਜ਼ਾ ਬਹੁਤਿਆਂ ਕੋਲ ਕੋਈ ਬਦਲ ਨਾ ਹੋਣ ਕਰਕੇ ਉਹ ਰਾਤ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਮਜਬੂਰ ਹਨ। ਦੋ ਦਿਨ ਪਹਿਲਾਂ ਸੂਰਤ ਸ਼ਹਿਰ ਦੇ ਉਮਰਾ ਖੇਤਰ ਵਿਚਲੇ ਸ਼ਮਸ਼ਾਨਘਾਟ ਵਿੱਚ ਰਾਤ ਨੂੰ ਇਕ ਵੇਲੇ 25 ਦੇ ਕਰੀਬ ਮ੍ਰਿਤਕ ਦੇਹਾਂ ਦਾ ਸਸਕਾਰ ਕੀਤਾ ਗਿਆ। ਸੂਰਤ ਵਿੱਚੋਂ ਹੀ ਖਬਰਾਂ ਆਈਆਂ ਹਨ ਕਿ ਲਗਾਤਾਰ ਸਸਕਾਰ ਕਰਨ ਕਰਕੇ ਭੱਠੀਆਂ ਤੱਕ ਪਿੱਘਲ ਗਈਆਂ।

Show More

Related Articles

Leave a Reply

Your email address will not be published. Required fields are marked *

Close