National

ਭਾਰਤ ’ਚ 24 ਘੰਟਿਆਂ ਦੌਰਾਨ ਕੋਰੋਨਾ ਦੇ ਮਿਲੇ 2.61 ਲੱਖ ਨਵੇਂ ਮਰੀਜ਼ , 1500 ਮੌਤਾਂ

ਨਵੀਂ ਦਿੱਲੀ- : ਭਾਰਤ ਵਿੱਚ ਕੋਰੋਨਾ ਮਹਾਂਮਾਰੀ ਖ਼ਤਰਨਾਕ ਪੱਧਰ ’ਤੇ ਚੱਲ ਰਹੀ ਹੈ। ਰੋਜ਼ਾਨਾ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਪਿਛਲੇ 24 ਘੰਟਿਆਂ ਦੌਰਾਨ 2 ਲੱਖ 61 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਮਿਲੇ, ਜਦਕਿ 1500 ਮਰੀਜ਼ਾਂ ਨੇ ਮਹਾਂਮਾਰੀ ਦੇ ਚਲਦਿਆਂ ਦਮ ਤੋੜ ਦਿੱਤਾ।
ਹਾਲਾਤ ਇੰਨੇ ਮਾੜੇ ਹੁੰਦੇ ਜਾ ਰਹੇ ਹਨ ਕਿ ਕਈ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬੈੱਡ ਤੱਕ ਨਹੀਂ ਮਿਲ ਰਹੇ ਅਤੇ ਕੋਰੋਨਾ ਮਰੀਜ਼ ਹਸਪਤਾਲ ਦੇ ਬਾਹਰ ਹੀ ਦਮ ਤੋੜ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 1 ਕਰੋੜ 47 ਲੱਖ 88 ਹਜ਼ਾਰ 109 ਹੋ ਗਈ ਹੈ। ਹੁਣ ਤੱਕ 1 ਕਰੋੜ 28 ਲੱਖ 9 ਹਜ਼ਾਰ 643 ਲੋਕ ਠੀਕ ਹੋ ਚੁੱਕੇ ਹਨ, ਜਦੋਂਕਿ ਇਸ ਸਮੇਂ 18 ਲੱਖ 1 ਹਜ਼ਾਰ 316 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 1 ਲੱਖ 77 ਹਜ਼ਾਰ 150 ਹੋ ਗਈ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਹੁਣ ਤੱਕ ਦੇ ਸਭ ਤੋਂ ਵੱਧ 67,123 ਨਵੇਂ ਕੇਸ ਸਾਹਮਣੇ ਆਏ । ਰਾਜ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਹੁਣ ਰਾਜ ਵਿੱਚ ਸੰਕਰਮਣ ਦੇ ਕੁੱਲ ਮਾਮਲੇ ਵੱਧ ਕੇ 37,70,707 ਹੋ ਗਏ ਹਨ । ਇਸ ਤੋਂ ਇਲਾਵਾ ਰਾਜ ਵਿੱਚ ਮਹਾਂਮਾਰੀ ਨਾਲ 419 ਮੌਤਾਂ ਹੋਈਆਂ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 59,970 ਹੋ ਗਈ ਹੈ । ਉੱਥੇ ਹੀ ਦੂਜੇ ਪਾਸੇ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਕੇਸ ਹਰ ਦਿਨ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ । ਸ਼ਨੀਵਾਰ ਨੂੰ 24,375 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ, ਜਦੋਂ ਕਿ 167 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ । ਇਸ ਦੌਰਾਨ 15,414 ਲੋਕਾਂ ਠੀਕ ਹੋਏ। ਹੁਣ ਤੱਕ ਇੱਥੇ 8.28 ਲੱਖ ਲੋਕ ਸੰਕ੍ਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 7.46 ਲੱਖ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 11,960 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

Show More

Related Articles

Leave a Reply

Your email address will not be published. Required fields are marked *

Close