Punjab

ਕਿਸਾਨਾਂ ਦਾ ਮਸਲਾ ਜਲਦ ਹੱਲ ਕਰੇ ਕੇਂਦਰ : ਬੀਬੀ ਜਗੀਰ ਕੌਰ

ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ਨੂੰ ਡਿਜੀਟਲ ਕਰੇਗੀ ਐਸਜੀਪੀਸੀ

ਅੰਮ੍ਰਿਤਸਰ- ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਆਵਾਜ਼ ਸੁਣਦੇ ਹੋਏ ਉਨ੍ਹਾਂ ਦਾ ਮਸਲਾ ਜਲਦ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਭਾਈ ਰਾਜੋਆਣਾ ਸਣੇ ਉਨ੍ਹਾਂ ਸਿੱਖ ਕੈਦੀਆਂ ਨੂੰ ਰਿਹਾਅ ਕਰੇ, ਜਿਹੜੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵਿੱਚ ਸਿੱਖ ਬੁੱਧੀਜੀਵੀਆਂ ਨਾਲ ਬੈਠਕ ਕਰਦੇ ਹੋਏ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਪੁਰਾਤਨ ਕਿਤਾਬਾਂ ਦੀ ਮੁੜ ਪ੍ਰਕਾਸ਼ਨ ਤੇ ਆ ਰਹੇ ਸ਼ਤਾਬਦੀ ਦਿਵਸ ਸਬੰਧੀ ਸਿੱਖ ਬੁੱਧਜੀਵੀਆਂ ਨੇ ਬਹੁਕੀਮਤੀ ਵਿਚਾਰ ਦਿੱਤੇ ਹਨ, ਜਿਨ੍ਹਾਂ ਨੂੰ ਅਮਲ ਵਿੱਚ ਲਿਆਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਐਸਜੀਪੀਸੀ ਦੀ ਸਥਾਪਨਾ ਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀਨ ਪ੍ਰਕਾਸ਼ਨ ਦੇ ਆਧਾਰ ’ਤੇ ਪ੍ਰਕਾਸ਼ਿਤ ਕੀਤਾ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ 100 ਸਾਲਾ ਦਿਵਸ ਨੂੰ ਸਮਰਪਤ ਵੀ ਵਿਸ਼ੇਸ਼ ਖੋਜ ਕਾਰਜ ਕਰਵਾ ਕੇ ਪ੍ਰਕਾਸ਼ਿਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਐਸਜੀਪੀਸੀ ਸਿੱਖ ਭਾਈਚਾਰੇ ਦੀ ਨੁਮਾਇੰਦਾ ਸੰਸਥਾ ਹੈ। ਇਸ ਦੀ ਤਰਜੀਹ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿੱਖ ਧਰਮ ਦਾ ਪ੍ਰਚਾਰ ਕਰਨਾ ਹੈ। ਐਸਜੀਪੀਸੀ ਵੱਲੋਂ ਜੋ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ, ਉਨ੍ਹਾਂ ਨੂੰ ਡਿਜੀਟਲੀ ਵੈਬਸਾਈਟ ’ਤੇ ਪਾਇਆ ਜਾਵੇਗਾ। ਐਸਜੀਪੀਸੀ ਦੀ ਵੈਬਸਾਈਟ ਨੂੰ ਨਵੇਂ ਰੂਪ ਵਿੱਚ ਤਿਆਰ ਕੀਤਾ ਜਾ ਰਿਹਾ ਹੈ, ਜਿਸ ’ਤੇ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਤੋਂ ਬਿਨਾ ਐਸਜੀਪੀਸੀ ਦੇ 100 ਸਾਲਾ ਇਤਿਹਾਸ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close