International

ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦਾ ਭਾਰਤ ਦੌਰਾ ਰੱਦ

ਨਵੀਂ ਦਿੱਲੀ-  ਕੋਰੋਨਾ ਵੈਕਸੀਨ ਦੇ ਟੀਕਾਕਰਨ ਦੇ ਬਾਵਜੂਦ ਭਾਰਤ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਮਹਾਂਮਾਰੀ ਦੇ ਵਧਦੇ ਖ਼ਤਰੇ ਵਿਚਕਾਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦਾ ਭਾਰਤ ਦੌਰਾ ਰੱਦ ਹੋ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਹਾਂਮਾਰੀ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।
ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ 25 ਅਪ੍ਰੈਲ ਨੂੰ ਭਾਰਤ ਪੁੱਜਣਾ ਸੀ, ਪਰ ਹੁਣ ਉਨ੍ਹਾਂ ਦਾ ਇਹ ਦੌਰਾ ਰੱਦ ਹੋ ਗਿਆ ਹੈ। ਦੋਵਾਂ ਮੁਲਕਾਂ ਦੇ ਪ੍ਰਧਾਨ ਮੰਤਰੀ ਆਉਣ ਵਾਲੇ ਸਮੇਂ ਵਿੱਚ ਵਰਚੁਅਲ ਤੌਰ ’ਤੇ ਬੈਠਕ ਕਰਨਗੇ।
ਬਿਆਨ ਵਿਚ ਕਿਹਾ ਗਿਆ ਹੈ ਕਿ ‘ਦੋਵੇਂ ਨੇਤਾ ਭਾਰਤ-ਬ੍ਰਿਟੇਨ ਦੇ ਦੁਵੱਲੇ ਸਬੰਧਾਂ ਨੂੰ ਪੂਰੀ ਸਮਰੱਥਾ ਤੱਕ ਪਹੁੰਚਾਉਣ ਲਈ ਵਚਨਬੱਧ ਹਨ ਅਤੇ ਇਸ ਲਈ ਉਨ੍ਹਾਂ ਨੇ ਲਗਾਤਾਰ ਸੰਪਰਕ ਵਿਚ ਰਹਿਣ ਨੂੰ ਲੈ ਕੇ ਵਚਨਬੱਧਤਾ ਜਤਾਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ 26 ਜਨਵਰੀ ਮੌਕੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ, ਪਰ ਉਨ੍ਹਾਂ ਨੂੰ ਉਹ ਦੌਰਾ ਵੀ ਰੱਦ ਕਰਨਾ ਪਿਆ ਸੀ। ਉਸ ਵੇਲੇ ਵੀ ਕੋਰੋਨਾ ਮਹਾਂਮਾਰੀ ਦੇ ਕੇਸ ਵਧ ਰਹੇ ਸਨ।

Show More

Related Articles

Leave a Reply

Your email address will not be published. Required fields are marked *

Close