Punjab

ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ, – ਪੰਜਾਬ ਦੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਅੱਜ ਮਨਜ਼ੂਰ ਕਰ ਲਿਆ ਹੈ।
ਵਰਨਣ ਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ 2015 ਵਿੱਚਹੋਏ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਬਾਰੀ ਕਾਂਡ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ(ਐੱਸ ਆਈ ਟੀ) ਦੇ ਮੁਖੀ ਸਨ। 1998 ਬੈਚ ਦੇ ਪੰਜਾਬ ਕੈਡਰ ਦੇ ਆਈਪੀਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂਐੱਸ ਆਈ ਟੀ ਦੀ ਰਿਪੋਰਟ ਰੱਦ ਕੀਤੇ ਜਾਣ ਪਿੱਛੋਂ ਪੁਲਸ ਦੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਰਕਾਰੀ ਸੂਤਰਾਂ ਨੇ ਅੱਜ ਦੱਸਿਆ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸਵੈ-ਇੱਛਾ ਵਾਲੀ ਸੇਵਾਮੁਕਤੀ ਦੀ ਅਰਜ਼ੀ ਪ੍ਰਵਾਨ ਕਰ ਲਈ ਗਈ ਹੈ।
ਬੀਤੀ 11 ਅਪਰੈਲ ਨੂੰ ਪੰਜਾਬ ਦੇ ਚੀਫ ਸੈਕਟਰੀ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਉਹ 15 ਅਪਰੈਲ 2021 ਤੋਂ ਆਪਣੇ ਅਹੁਦੇ ਤੋਂ ਸੇਵਾ ਮੁਕਤੀ ਦੀ ਅਰਜ਼ੀ ਦਿੰਦੇ ਹਨ। ਉਨ੍ਹਾਂ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੀ ਮਾਫ਼ੀ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ, ਪਰ ਆਈਜੀ ਆਪਣੇ ਸਟੈਂਡ ਉੱਤੇ ਅੜੇ ਰਹੇ ਸਨ।

Show More

Related Articles

Leave a Reply

Your email address will not be published. Required fields are marked *

Close