Canada

ਕੈਬਨਿਟ ਮੰਤਰੀ ਅਨੀਤਾ ਆਨੰਦ ਨੇ ਐਸਟ੍ਰਾਜੈਨੇਕਾ ਵੈਕਸੀਨ ਨੂੰ ਲਗਵਾਉਣ ਦੀ ਸਾਰਿਆਂ ਨੂੰ ਕੀਤੀ ਅਪੀਲ

ਕੈਲਗਰੀ (ਦੇਸ ਪੰਜਾਬ ਟਾਈਮਜ਼)- ਉਨਟਾਰੀਓ ’ਚ ਐਸਟ੍ਰਾਜ਼ੈਨੇਕਾ ਵੈਕਸੀਨ ’ਤੇ ਰੋਕ ਲੱਗਣ ਮਗਰੋਂ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੈਨੇਡਾ ਦੀ ਕੈਬਨਿਟ ਮੰਤਰੀ ਅਨੀਤਾ ਆਨੰਦ ਨੇ ਇਸ ਵੈਕਸੀਨ ’ਤੇ ਭਰੋਸਾ ਜਤਾਇਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਐਨਡੀਪੀ ਲੀਡਰ ਜਗਮੀਤ ਸਿੰਘ ਤੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਐਰਿਨ ਓਟੂਲ ਦੀ ਉਦਾਹਰਨ ਦਿੰਦਿਆਂ ਲੋਕਾਂ ਨੂੰ ਐਸਟ੍ਰਾਜ਼ੈਨੇਕਾ ਵੈਕਸੀਨ ਲਗਵਾਉਣ ਲਈ ਹੱਲਾਸ਼ੇਰੀ ਦਿੱਤੀ।
ਲੋਕ ਸੇਵਾਵਾਂ ਅਤੇ ਖਰੀਦ ਮਾਮਲਿਆਂ ਬਾਰੇ ਮੰਤਰੀ ਅਨੀਤਾ ਆਨੰਦ ਨੇ ਕਿਹਾ ਕਿ ਹੈਲਥ ਕੈਨੇਡਾ ਵੱਲੋਂ ਐਸਟ੍ਰਾਜ਼ੈਨੇਕਾ ਵੈਕਸੀਨ ਨੂੰ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਹੋਣ ਸਬੰਧੀ ਪ੍ਰਵਾਨਗੀ ਮਿਲੀ ਹੋਈ ਹੈ। ਇਸ ਲਈ ਫੈਡਰਲ ਸਰਕਾਰ ਇਸ ਵੈਕਸੀਨ ਦੀ ਖਰੀਦ ਲਗਾਤਾਰ ਜਾਰੀ ਰੱਖੇਗੀ। ਇਸ ’ਤੇ ਕੋਈ ਰੋਕ ਨਹੀਂ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵੱਡੇ ਸਿਆਸਤਦਾਨਾਂ ਨੂੰ ਐਸਟ੍ਰਾਜ਼ੈਨੇਕਾ ਵੈਕਸੀਨ ’ਤੇ ਪੂਰਾ ਭਰੋਸਾ ਹੈ, ਜਿਸ ਦੇ ਚਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਐਨਡੀਪੀ ਲੀਡਰ ਜਗਮੀਤ ਸਿੰਘ ਤੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਐਰਿਨ ਓਟੂਲ ਇਸ ਵੈਕਸੀਨ ਦੀ ਖੁਰਾਕ ਲੈ ਚੁੱਕੇ ਹਨ। ਉਹ ਇਸ ਵੈਕਸੀਨ ’ਤੇ ਰੋਕ ਲਾਉਣ ਦੀ ਉਨਟਾਰੀਓ ਦੀ ਡੱਗ ਫੋਰਡ ਸਰਕਾਰ ਦੀ ਨੀਤੀ ਨਾਲ ਸਹਿਮਤ ਨਹੀਂ ਹੋ ਸਕਦੇ।

Show More

Related Articles

Leave a Reply

Your email address will not be published. Required fields are marked *

Close