Punjab

ਬਠਿੰਡਾ ’ਚ ਜਬਰਜਿਨਾਹ ਮਾਮਲੇ ਵਿਚ ਗਿ੍ਰਫਤਾਰ ਏ. ਐਸ. ਆਈ. ਨੇ ਜੇਲ ਵਿਚ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ : ਜ਼ਿਲ੍ਹੇ ਦੇ ਪਿੰਡ ਬਾਠ ਦੀ ਵਿਧਵਾ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਏਐਸਆਈ ਨੇ ਪੁਲਿਸ ਹਿਰਾਸਤ ਦੌਰਾਨ ਖੁਦਕੁਸ਼ੀ ਦਾ ਯਤਨ ਕੀਤਾ ਹੈ। ਜਾਣਕਾਰੀ ਅਨੁਸਾਰ ਜਦੋਂ ਉਕਤ ਏਐਸਆਈ ਨੂੰ ਆਪਣੇ ਖ਼ਿਲਾਫ਼ ਜਬਰ ਜਨਾਹ ਦੀਆਂ ਧਾਰਾਵਾਂ ਅਧੀਨ ਦਰਜ ਹੋਏ ਮਾਮਲੇ ਦਾ ਪਤਾ ਲੱਗਾ ਤਾਂ ਉਸ ਨੇ ਥਾਣੇ ਵਿਚ ਕਿਸੇ ਤਿੱਖੀ ਚੀਜ਼ ਨਾਲ ਆਪਣੀ ਬਾਂਹ ਅਤੇ ਗਰਦਨ ‘ਤੇ ਵਾਰ ਕੀਤੇ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਨਥਾਣਾ ਥਾਣੇ ਦੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਥਾਣਾ ਨਥਾਣਾ ਦੇ ਐਸਐਚਓ ਨਰਿੰਦਰ ਕੁਮਾਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਕਤ ਏਐਸਆਈ ਨੇ ਆਪਣੇ ਖੱਬੀ ਵੱਖੀ ਅਤੇ ਗਲ ਵਿੱਚ ਬਲੇਡ ਮਾਰ ਲਏ ਸਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸੀਆਈਏ ਸਟਾਫ ਇੱਕ ਦੇ ਏਐੱਸਆਈ ਗੁਰਵਿੰਦਰ ਸਿੰਘ ਨੇ ਇੱਕ ਵਿਧਵਾ ਔਰਤ ਨਾਲ ਉਸ ਦੇ ਘਰ ਪਹੁੰਚ ਕੇ ਜਬਰ ਜਨਾਹ ਕੀਤਾ। ਜਿਸ ਨੂੰ ਪੀੜਤ ਔਰਤ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਰੰਗੇ ਹੱਥੀਂ ਕਾਬੂ ਕਰ ਕੇ ਨਥਾਣਾ ਪੁਲਸ ਦੇ ਹਵਾਲੇ ਕੀਤਾ ਸੀ।

Show More

Related Articles

Leave a Reply

Your email address will not be published. Required fields are marked *

Close