Punjab
ਪੰਜਾਬ ਨੂੰ ਸਿੱਧੇ ਟੀਕੇ ਨਹੀਂ ਭੇਜੇਗੀ ਮੌਡਰਨਾ
ਚੰਡੀਗੜ- ਕੋਵਿਡ ਟੀਕਿਆਂ ਦੇ ਨਿਰਮਾਤਾ ਵਿੱਚੋਂ ਇਕ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾ ਕਿ ਕਿਸੇ ਸੂਬਾ ਸਰਕਾਰ ਜਾਂ ਨਿੱਜੀ ਧਿਰ ਨਾਲ।
ਇਹ ਪ੍ਰਗਟਾਵਾ ਕਰਦਿਆਂ ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਅਤੇ ਸੀਨੀਅਰ ਆਈ।ਏ।ਐਸ। ਅਧਿਕਾਰੀ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸ਼ਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ‘ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ।ਇਹ ਪਹੁੰਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਨਾਲ ਕੀਤੀ ਗਈ ਪਰ ਹਾਲੇ ਤੱਕ ਸਿਰਫ ਮੌਡਰਨਾ ਵੱਲੋਂ ਹੀ ਜਵਾਬ ਆਇਆ ਹੈ।ਸਟੇਟ ਨੋਡਲ ਅਧਿਕਾਰੀ ਸ੍ਰੀ ਗਰਗ ਨੇ ਕਿਹਾ ਕਿ ਹੁਣ ਤੱਕ ਸਿਰਫ਼ ਮੌਡਰਨਾ ਤੋਂ ਆਏ ਜਵਾਬ ਵਿੱਚ ਕੰਪਨੀ ਨੇ ਸੂਬਾ ਸਰਕਾਰ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।