National

ਵਿਦੇਸ਼ ਜਾਣ ਦੀ ਖਾਹਿਸ਼ ਰੱਖਣ ਵਾਲਿਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ, ਕੌਮਾਂਤਰੀ ਹਵਾਈ ਉਡਾਣਾਂ 30 ਜੂਨ ਤੱਕ ਬੰਦ ਰਹਿਣਗੀਆਂ

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਕਾਰਨ ਕੌਮਾਂਤਰੀ ਹਵਾਈ ਉਡਾਣਾਂ 30 ਜੂਨ ਤੱਕ ਬੰਦ ਰਹਿਣਗੀਆਂ। ਹਾਲਾਂਕਿ, ਇਹ ਪਾਬੰਦੀ ਅੰਤਰਰਾਸ਼ਟਰੀ ਕਾਰਗੋ ਓਪਰੇਸ਼ਨਾਂ ਅਤੇ ਖਾਸ ਤੌਰ ‘ਤੇ ਹਵਾਬਾਜ਼ੀ ਰੈਗੂਲੇਟਰ ਦੁਆਰਾ ਪ੍ਰਵਾਨਤ ਉਡਾਣਾਂ ਲਈ ਲਾਗੂ ਨਹੀਂ ਹੋਵੇਗੀ। ਉੱਥੇ ਹੀ ਚੋਣਵੇਂ ਦੇਸ਼ਾਂ ਨਾਲ ਦੁਵੱਲੇ ਏਅਰ ਬਬਲ ਸਮਝੌਤਿਆਂ ਤਹਿਤ ਚੱਲ ਰਹੀਆਂ ਉਡਾਣਾਂ ਜਾਰੀ ਰਹਿਣਗੀਆਂ। ਦੱਸ ਦਈਏ ਕਿ ਦੇਸ਼ ਭਰ ਵਿਚ 23 ਮਾਰਚ 2020 ਤੋਂ ਲਾਕਡਾਊਨ ਲਾਗੂ ਹੋਣ ਤੋਂ ਬਾਅਦ ਅੰਤਰਰਾਸ਼ਟਰੀ ਵਪਾਰਕ ਯਾਤਰੀ ਉਡਾਣਾਂ ਮੁਅੱਤਲ ਹਨ।

Show More

Related Articles

Leave a Reply

Your email address will not be published. Required fields are marked *

Close