National

ਦੀਪਕ ਬਾਲੀ ਬਣੇ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ

ਨਵੀਂ ਦਿੱਲੀ: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਤੇ ਪੰਜਾਬੀ ਭਾਸ਼ਾ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਦੀਪਕ ਬਾਲੀ ਨੇ ਨਵੀਂ ਪੁਲਾਂਘ ਪੁੱਟੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਕਲਾ, ਸੱਭਿਆਚਾਰ ਤੇ ਭਾਸ਼ਾਵਾਂ ਵਿੱਚ ਬਤੌਰ ਐਡਵਾਇਜ਼ਰ ਤਾਇਨਾਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬੀ ਅਕਾਦਮੀ, ਨਵੀਂ ਦਿੱਲੀ ਵਿੱਚ ਬਤੌਰ ਕੰਸਟਲਟੈਂਟ ਵੀ ਨਿਯੁਕਤ ਕੀਤਾ ਹੈ। ਜਿਸ ਦਾ ਮੁੱਖ ਮਕਸਦ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪ੍ਰਸਾਰ ਹੈ।

ਅੰਤਰ-ਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਖੱਟਣ ਵਾਲੇ ਦੀਪਕ ਬਾਲੀ ਹਰਿਵੱਲਭ ਸੰਗੀਤ ਮਹਾਂਸਭਾ ਤੇ ਪੰਜਾਬੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਹਨ। ਹੁਣ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਦੀਪਕ ਬਾਲੀ ਨੂੰ ਜੋ ਸਲਾਹਕਾਰ ਦਾ ਅਹੁਦਾ ਦਿੱਤਾ ਗਿਆ ਹੈ ਉਹ ਕੈਬਨਿਟ ਮੰਤਰੀ ਦੇ ਰੈਂਕ ਦੇ ਬਰਾਬਰ ਹੈ।

ਦੀਪਕ ਬਾਲੀ ਨੇ ਫੇਸਬੁੱਕ ਪੋਸਟ ਜ਼ਰੀਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਿਨੀਸ਼ ਸਿਸੋਦੀਆ ਤੇ ਵਿਧਾਇਕ ਰਾਘਵ ਚੱਢਾ ਦਾ ਧੰਨਵਾਦ ਕੀਤਾ ਹੈ।

ਦੀਪਕ ਬਾਲੀ ਜਲੰਧਰ ‘ਚ ਸਥਿਤ ਸੁੱਖ ਮਹਿਲ ਹੋਟਲ ਦੇ ਮੈਨੇਜਿੰਗ ਡਾਇਰੈਕਟਰ ਹਨ। ਇਸ ਤੋਂ ਇਲਾਵਾ ਪਲਾਜ਼ਮਾ ਰਿਕਾਰਡਜ਼ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਹਨ ਤੇ ਪੰਜਾਬ ਜਾਗ੍ਰਿਤੀ ਮੰਚ ਵਿਚ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਹ ਪੰਜਾਬੀ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ।

Show More

Related Articles

Leave a Reply

Your email address will not be published. Required fields are marked *

Close