Punjab

ਦਲਵੀਰ ਗੋਲਡੀ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੀਐਮ ਮਾਨ ਨੇ ‘ਆਪ’ ਪਾਰਟੀ ਵਿਚ ਸ਼ਾਮਲ ਕੀਤਾ। ਸੰਗਰੂਰ ਹਲਕੇ ਵਿੱਚ ਚੱਲ ਰਹੀ ਕਾਂਗਰਸ-ਆਪ ਦੀ ਲੜਾਈ ਵਿੱਚ ਅਹਿਮ ਮੋੜ ਬਣੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ‘ਆਪ’ ਨੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਅਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਦੱਸਦੇ ਚਲੀਏ ਕਿ ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੋਲਡੀ ਪਹਿਲਾਂ ਭਾਜਪਾ ’ਚ ਸ਼ਾਮਲ ਹੋਣ ਵਾਲੇ ਸੀ ਪਰ ਸੂਤਰਾਂ ਮੁਤਾਬਕ ਗੋਲਡੀ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਟਾਲ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

Show More

Related Articles

Leave a Reply

Your email address will not be published. Required fields are marked *

Close