Punjab

ਬੇਅਦਬੀ ਮਾਮਲਾ- ਬਾਦਲਾਂ ਖਿਲਾਫ ਕਾਰਵਾਈ ਕਰਨ ਕੈਪਟਨ, ਨਹੀਂ ਤਾਂ ਅਸਤੀਫਾ ਦੇਣ : ਪ੍ਰਤਾਪ ਬਾਜਵਾ

ਨਵੀਂ ਦਿੱਲੀ- ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ। ਪੰਜਾਬ ਦੇ ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਕੈਪਟਨ ਅਜਿਹਾ ਕਰਨ ਦੇ ਯੋਗ ਨਹੀਂ ਹਨ ਤਾਂ ਉਨ੍ਹਾਂ ਨੂੰ ਕਿਸੇ ਹੋਰ ਲਈ ਜਗ੍ਹਾ ਛੱਡਣੀ ਚਾਹੀਦੀ ਹੈ, ਜੋ ਇਸ ਮਾਮਲੇ ਵਿੱਚ ਫੈਸਲਾ ਲੈ ਸਕੇ। ਸਾਲ 2015 ਵਿਚ ਹੋਈ ਗੋਲੀਬਾਰੀ ਅਤੇ ਬੇਅਦਬੀ ਦੇ ਮਾਮਲੇ ਬਾਰੇ ਕੈਪਟਨ ਨੂੰ ਰਾਜ ਵਿਚ ਪਾਰਟੀ ਮੈਂਬਰਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਾਜਵਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਾਦਲ ਖਿਲਾਫ ਕਾਰਵਾਈ ਕਰਨਾ “ਪਹਿਲਾ ਮੁੱਦਾ” ਹੈ। ਜੇ ਅਜਿਹਾ ਨਾ ਕੀਤਾ ਗਿਆ ਤਾਂ ਕਾਂਗਰਸ ਨੂੰ ਆਉਣ ਵਾਲੀਆਂ ਚੋਣਾਂ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਫੋਨ ਉਤੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਇਕ ਮਹੀਨੇ ਵਿਚ ਸਮਾਂਬੱਧ ਤਰੀਕੇ ਨਾਲ ਕਾਰਵਾਈ ਚਾਹੁੰਦੇ ਹਾਂ। ਬਾਜਵਾ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਰਾਜ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਨਾਵਾਂ ਦੇ ਚਲਾਨ ਫਰੀਦਕੋਟ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕੇਸ ਚਲਾਇਆ ਜਾਣਾ ਚਾਹੀਦਾ ਹੈ।

Show More

Related Articles

Leave a Reply

Your email address will not be published. Required fields are marked *

Close