National

ਰਾਮ ਰਹੀਮ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਗੁਰੂਗ੍ਰਾਮ,-ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰਾ ਮੁਖੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਅੱਜ ਡੇਰਾ ਮੁਖੀ ਨੂੰ ਮੇਦਾਂਤਾ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਉਸਨੂੰ ਹੁਣ ਕੋਵਿਡ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਸਿਹਤ ਖ਼ਰਾਬ ਚੱਲ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸਿਹਤ ਜਾਂਚ ਲਈ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦਾ ਕੋਵਿਡ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਸਪਤਾਲ ’ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਹਸਪਤਾਲ ’ਚ ਸੀਨੀਅਰ ਫਿਜ਼ੀਸ਼ੀਅਨ ਡਾ. ਸੁਸ਼ੀਲਾ ਕਟਾਰੀਆ ਦੀ ਦੇਖਰੇਖ ’ਚ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਡੇਰਾ ਮੁਖੀ ਦੇ ਹਸਪਤਾਲ ਪਹੁੰਚਣ ਦੇ ਨਾਲ ਹੀ ਉਸ ਦੀ ਮੂੰਹਬੋਲੀ ਧੀ ਹਨੀਪ੍ਰੀਤ ਸਮੇਤ ਪਰਿਵਾਰ ਦੇ ਕਈ ਮੈਂਬਰ ਵੀ ਪਹੁੰਚੇ।

Show More

Related Articles

Leave a Reply

Your email address will not be published. Required fields are marked *

Close