International

“ਇੰਡੀਅਨ ਓਵਰਸੀਜ਼ ਕਾਂਗਰਸ ਦੀ ਸੋਸ਼ਲ ਮੀਡੀਆ ਦੀ ਜੂਮ ਐਪ ਜ਼ਰੀਏ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੋਈ ਮੀਟਿੰਗ”

*ਨਵਜੋਤ ਸਿੰਘ ਸਿੱਧੂ, ਸੈਮ ਪਿੱਟਰੋਦਾ ਅਤੇ ਹਿਮਾਂਸ਼ੂ ਵਿਆਸ ਨੇ ਕਾਂਗਰਸ ਦੇ ਵੱਖ ਵੱਖ ਦੇਸ਼ਾ ਦੇ ਆਗੂਆਂ ਨਾਲ ਕੀਤੀ ਗੱਲਬਾਤ*

ਰੋਮ ਇਟਲੀ  (ਗੁਰਸ਼ਰਨ ਸਿੰਘ ਸੋਨੀ)””ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੋਸ਼ਲ ਮੀਡੀਆ ਜੂਮ ਐਪ ਰਾਹੀਂ ਵਿਦੇਸ਼ਾ ਵਿੱਚ ਰਹਿ ਰਹੇ ਕਾਂਗਰਸ ਪਾਰਟੀ ਨਾਲ ਸਬੰਧਿਤ ਆਗੂਆਂ ਨਾਲ ਵਿਧਾਨ ਸਭਾ ਚੋਣਾਂ 2022 ਲਈ ਗੱਲਬਾਤ ਕੀਤੀ ਗਈ। ਇਸ ਮੌਕੇ ਤੇ ਇੰਡੀਅਨ ਓਵਰਸ਼ੀਜ ਕਾਂਗਰਸ ਦੇ ਚੇਅਰਮੈਨ ਸੈਮ ਪਿਟਰੋਦਾ, ਇੰਡੀਅਨ ਓਵਰਸ਼ੀਜ ਕਾਂਗਰਸ ਦੇ ਇੰਚਾਰਜ ਹਿਮਾਂਸ਼ੂ ਵਿਆਸ, ਕੋਆਰਡੀਨੇਟਰ ਰਾਜਵਿੰਦਰ ਸਿੰਘ ਦੁਆਰਾ ਆਯੋਜਿਤ ਪ੍ਰੋਗਰਾਮ ਵਿੱਚ ਯੂਰਪ ਤੋਂ ਇਲਾਵਾ ਇੰਗਲੈਡ, ਕਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਅਰਬ ਦੇਸ਼ਾਂ ਦੇ ਆਗੂਆਂ ਨੇ ਭਾਗ ਲਿਆ। ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮਾਡਲ ਵਿੱਚ ਐਨ ਆਰ ਆਈਜ ਲਈ ਵੀ ਪਹਿਲ ਦੇ ਆਧਾਰ ਉਤੇ ਮਸਲਿਆਂ ਨੂੰ ਹੱਲ ਕਰਨ ਦਾ ਜਿਕਰ ਕੀਤਾ। ਉਨ੍ਹਾਂ ਨੇ ਸਾਰੇ ਐਨ ਆਰ ਆਈਜ਼ ਨੂੰ ਚੋਣਾਂ ਵਿੱਚ ਆਪੋ ਆਪਣੇ ਹਲਕਿਆਂ ਵਿੱਚ ਆ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਮਦਦ ਕਰਨ ਲਈ ਪੰਜਾਬ ਆਉਣ ਦਾ ਸੱਦਾ ਦਿੱਤਾ। ਇਸ ਮੀਟਿੰਗ ਵਿੱਚ ਵੱਖ ਵੱਖ ਦੇਸ਼ਾਂ ਦੇ ਆਗੂਆਂ ਤੋਂ ਇਲਾਵਾ ਇਟਲੀ ਤੋਂ ਪ੍ਰਧਾਨ ਦਿਲਬਾਗ ਚਾਨਾ, ਹਰਕੀਤ ਸਿੰਘ ਮਾਧੋਝੰਡਾ, ਸੁਖਚੈਨ ਸਿੰਘ ਠੀਕਰੀਵਾਲਾ, ਵੇਦ ਸ਼ਰਮਾਂ, ਜੱਸਾ ਗੁਰਦਾਸਪੁਰੀ, ਦੀਪਾ ਬੱਜੋਂ, ਸੋਨੂੰ ਖਾਨਖਾਨਾ, ਹੈਪੀ ਅਤੇ ਜੱਗਾ ਸਿੰਘ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ ਅਤੇ ਸਾਰੇ ਆਗੂਆਂ ਦੇ ਵਿਚਾਰ ਸੁਣੇੰ। ਇੰਡੀਅਨ ਓਵਰਸ਼ੀਜ ਕਾਂਗਰਸ ਯੂਰਪ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਅਤੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਚੋਣਾਂ ਵਿੱਚ ਵੱਧ ਚੜਕੇ ਸਪੋਟ ਕਰਨ ਲਈ ਭਰੋਸਾ ਦਿਵਾਇਆ ਗਿਆ।

Show More

Related Articles

Leave a Reply

Your email address will not be published. Required fields are marked *

Close