International

ਪਾਕਿਸਤਾਨ ਵਿਚ ਏਕੇ 47 ਮੋਢੇ ’ਤੇ ਰੱਖ ਕੇ ਕੰਮ ਕਰ ਰਹੇ ਹਨ ਚੀਨੀ ਕਾਮੇ

ਪਾਕਿਸਤਾਨ ਵਿੱਚ ਜਾਰੀ ਚਾਈਨਾ ਪਾਕਿਸਤਾਨ ਆਰਥਿਕ ਕੋਰੀਡੋਰ ਦੀ ਸਾਈਟ ਦੀਆਂ ਫੋਟੋਆਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਖੂਬ ਸੁਰਖੀਆਂ ਬਟੋਰ ਰਹੀਆਂ ਹਨ। ਇੱਥੇ ਕੰਮ ਕਰ ਰਹੇ ਚੀਨੀ ਕਾਮੇ ਸਿਰਫ ਆਪਣੇ ਜਰੂਰੀ ਸਮਾਨ ਨਾਲ ਹੀ ਨਹੀਂ ਸਗੋਂ AK-47 ਨਾਲ ਤਾਇਨਾਤ ਹਨ, ਹਾਲ ਹੀ ਵਿੱਚ ਪਾਕਿਸਤਾਨ ਵਿੱਚ ਚੀਨੀ ਮਜ਼ਦੂਰਾਂ ਨਾਲ ਭਰੀ ਬੱਸ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਇਥੇ ਕੰਮ ਕਰਦੇ ਚੀਨੀ ਨਾਗਰਿਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਹੀ ਕਾਰਨ ਹੈ ਕਿ ਅਜਿਹੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ, ਜਿਨ੍ਹਾਂ ਵਿੱਚ ਚੀਨੀ ਇੰਜੀਨੀਅਰ ਏਕੇ -47 ਆਪਣੇ ਮੋਢਿਆਂ ‘ਤੇ ਰੱਖ ਕੰਮ ਕਰ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਜਿੱਥੇ ਵੀ ਚੀਨੀ ਕਾਮੇ ਪਾਕਿਸਤਾਨ ਵਿੱਚ ਕੰਮ ਕਰਦੇ ਹਨ, ਉਥੇ ਹਮੇਸ਼ਾ ਉਨ੍ਹਾਂ ਨਾਲ ਸੁਰੱਖਿਆ ਕਰਮੀ ਮੌਜੂਦ ਰਹਿੰਦੇ ਹਨ। ਇਸ ਦੇ ਬਾਵਜੂਦ, ਕਈ ਵਾਰ ਪਾਕਿਸਤਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਚੀਨੀ ਨਾਗਰਿਕਾਂ ਨੂੰ ਸਥਾਨਕ ਲੋਕਾਂ ਅਤੇ ਵਿਰੋਧ ਕਰਨ ਵਾਲਿਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈਦਾ ਹੈ। ਚੀਨ ਨੇ ਕਰੋੜਾਂ ਰੁਪਏ ਖਰਚ ਕੇ ਇੱਕ ਵਿਸ਼ੇਸ਼ ਸੁਰੱਖਿਆ ਡਵੀਜ਼ਨ (SSD) ਬਣਾਈ ਸੀ, ਜਿਸਦਾ ਕੰਮ ਸਿਰਫ ਚੀਨ ਵਿੱਚ ਕੰਮ ਕਰਦੇ ਚੀਨੀ ਨਾਗਰਿਕਾਂ ਨੂੰ ਸੁਰੱਖਿਅਤ ਰੱਖਣਾ ਸੀ। ਪਾਕਿਸਤਾਨ ਨੂੰ ਚੀਨੀ ਕਾਮਿਆਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਵੀ ਕਿਹਾ ਗਿਆ ਸੀ, ਪਰ ਕਈ ਵਾਰ ਅਜਿਹਾ ਕਰਨ ਵਿੱਚ ਅਸਫ਼ਲਤਾ ਹੀ ਮਿਲੀ ਹੈ।

Show More

Related Articles

Leave a Reply

Your email address will not be published. Required fields are marked *

Close