National

ਗੁਰਦੁਆਰੇ ਦੇ ਪੈਸੇ ਦੀ ਦੁਰਵਰਤੋਂ ਬਦਲੇ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਲੁਕਆਊਟ ਨੋਟਿਸ ਜਾਰੀ

ਨਵੀਂ ਦਿੱਲੀ-ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਬ੍ਰਾਂਚ ਨੇ ਪਟਿਆਲਾ ਹਾਊਸ ਕੋਰਟਨੂੰਦੱਸਿਆ ਹੈ ਕਿ ਅਕਾਲੀ ਆਗੂਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਤੇ ਇਸ ਦੇ ਨਾਲ ਉਨ੍ਹਾਂ ਦੀ ਵਿਦੇਸ਼ ਯਾਤਰਾਲਈ ਜਾਣ ਦੀ ਰੋਕ ਵੀ ਲਾਦਿੱਤੀ ਗਈ ਹੈ।ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਸਿੱਖ ਗੁਰਦੁਆਰਾ ਮੈਨੇਮਜਮੈਂਟ ਕਮੇਟੀ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਇਸ ਕਮੇਟੀ ਦੇ ਜਨਰਲ ਸੈਕਟਰੀਹੁੰਦਿਆਂ ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹਨ।
ਪਿਛਲੇ ਸਾਲ ਇਸ ਸੰਬੰਧ ਵਿੱਚ ਚੱਲ ਰਹੇ ਕੇਸ ਦੌਰਾਨ ਅਦਾਲਤ ਨੇਦਿੱਲੀ ਪੁਲਿਸ ਨੂੰ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਪਰਚਾ ਦਰਜ ਕਰ ਕੇ ਜਾਂਚ ਕਰਨ ਦੀਹਦਾਇਤਦਿੱਤੀ ਤੇ ਉਨ੍ਹਾਂ ਖਿਲਾਫ ਲੁਕ ਆਊਟ ਕਾਰਨਰ ਜਾਰੀ ਕਰਨ ਨੂੰ ਕਿਹਾ ਸੀ। ਕੋਰਟ ਨੇ ਕਿਹਾ ਸੀ ਕਿ ਦਿੱਲੀ ਪੁਲਸ ਇਹ ਯਕੀਨੀ ਕਰੇ ਕਿ ਇਹ ਕੇਸ ਦਰਜ ਹੋਣ ਤੋਂ ਬਾਅਦ ਕਿਸੇ ਤਰ੍ਹਾਂ ਮਨਜਿੰਦਰ ਸਿੰਘ ਸਿਰਸਾ ਵਿਦੇਸ਼ ਨਾ ਭੱਜ ਸਕਣ।ਬੀਤੇ ਜਨਵਰੀ ਵਿੱਚਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਬ੍ਰਾਂਚਨੇ ਮਨਜਿੰਦਰ ਸਿੰਘ ਸਿਰਸਾ ਅਤੇ ਕੁਝ ਹੋਰਨਾਂ ਦੇ ਖ਼ਿਲਾਫ਼ ਇਕ ਸ਼ਿਕਾਇਤ ਦਰਜ ਕੀਤੀ ਸੀ।ਵਰਨਣ ਯੋਗ ਹੈ ਕਿ ਪਿਛਲੀ ਸੁਣਵਾਈ ਉੱਤੇ ਸ਼ਿਕਾਇਤਕਰਤਾ ਦੇ ਵਕੀਲ ਸੰਜੇ ਐਬੋਟ ਨੇ ਅਦਾਲਤ ਨੂੰ ਦੱਸਿਆ ਸੀ ਕਿ ਮਨਜਿੰਦਰ ਸਿੰਘ ਸਿਰਸਾ ਆਪਣੀ ਸਾਰੀ ਜਾਇਦਾਦਪਹਿਲਾਂ ਹੀ ਵੇਚ ਚੁੱਕੇ ਹਨ ਤੇ ਉਹ ਛੇਤੀ ਹੀ ਵਿਦੇਸ਼ ਖਿਸਕ ਸਕਦੇ ਹਨ।

Show More

Related Articles

Leave a Reply

Your email address will not be published. Required fields are marked *

Close