Punjab

ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ਹੋਏ ‘ਆਪ’ ‘ਚ ਸ਼ਾਮਲ

ਚੰਡੀਗੜ: ਹੁਸ਼ਿਆਰਪੁਰ ਦੇ ਸਾਬਕਾ ਮੇਅਰ ਅਤੇ ਸਾਬਕਾ ਐਮ.ਪੀ ਕਮਲ ਚੌਧਰੀ ਦੇ ਚਚੇਰੇ ਭਰਾ ਬੱਬੀ ਚੌਧਰੀ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਦੇਸ਼ ਭਗਤ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਵੀ ‘ਆਪ’ ‘ਚ ਸ਼ਾਮਲ ਹੋ ਗਏ। ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੁਆਬੇ ਦੇ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ‘ਚ ਸਵਾਗਤ ਕੀਤਾ।

ਹਰਪਾਲ ਸਿੰਘ ਚੀਮਾ ਨੇ ਬੱਬੀ ਚੌਧਰੀ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਹਿਰਦ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਬੱਬੀ ਚੌਧਰੀ ਦਾ ਪਰਿਵਾਰ ਦੁਆਬਾ ਖੇਤਰ ਦਾ ਸਤਿਕਾਰਤ ਪਰਿਵਾਰ ਹੈ। ਉਨਾਂ ਕਿਹਾ ਕਿ ਬੱਬੀ ਚੌਧਰੀ ਹੁਸ਼ਿਆਰਪੁਰ ਨਿਗਮ ਦੇ ਮੇਅਰ ਰਹੇ ਹਨ ਅਤੇ ਉਨਾਂ ਦੇ ਪਰਿਵਾਰ ਵਿਚੋਂ ਕਮਲ ਚੌਧਰੀ ਦੋ ਵਾਰ ਲੋਕ ਸਭਾ ਮੈਂਬਰ ਅਤੇ ਚਾਚਾ ਬਲਬੀਰ ਸਿੰਘ ਵਿਧਾਇਕ ਤੇ ਸੰਸਦ ਮੈਂਬਰ ਰਹਿ ਚੁੱਕੇ ਹਨ। ਬੱਬੀ ਚੌਧਰੀ ਨੇ ਕਿਹਾ ਕਿ ਉਹ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਇਸੇ ਲਈ ਉਨਾਂ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

Show More

Related Articles

Leave a Reply

Your email address will not be published. Required fields are marked *

Close