Punjab

ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ‘ਚ ਜਾਖੜ ਨੂੰ 2 ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼

ਦਿੱਲੀ ਵਿੱਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਸ ਦੀ ਸਿਫਾਰਿਸ਼ ਸੋਨੀਆ ਗਾਂਧੀ ਨੂੰ ਕੀਤੀ ਹੈ । ਜਿਸ ‘ਤੇ ਹੁਣ ਆਖਰੀ ਫ਼ੈਸਲਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ । ਜਿਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਵਿੱਚੋਂ ਸਸਪੈਂਡ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਾਂਗਰਸ ਹਾਈਕਮਾਨ ‘ਤੇ ਨਿਸ਼ਾਨਾ ਸਾਧਿਆ ਸੀ । ਜਿਸ ਵਿੱਚ ਉਨ੍ਹਾਂ ਲਿਖਿਆ- “ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ।”
ਜ਼ਿਕਰਯੋਗ ਹੈ ਕਿ ਸਾਬਕਾ ਸੀਐੱਮ ਚਰਨਜੀਤ ਚੰਨੀ ਬਾਰੇ ਦਿੱਤੇ ਬਿਆਨ ਲਈ ਜਾਖੜ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ । ਜਿਸਦਾ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ ਸੀ । ਇੰਨਾ ਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਸੀ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ । ਹਾਲਾਂਕਿ ਜਾਖੜ ‘ਤੇ ਇਸ ਕਾਰਵਾਈ ਨਾਲ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਹੋਰ ਵੱਧ ਸਕਦਾ ਹੈ।

Show More

Related Articles

Leave a Reply

Your email address will not be published. Required fields are marked *

Close