Punjab

ਬਾਦਲ ਪਰਵਾਰ ਦੀਆਂ 400 ਬੱਸਾਂ ਸਮੇਤ ਕੁੱਲ 806 ਬੱਸਾਂ ਦੇ ਗ਼ੈਰ-ਕਾਨੂੰਨੀ ਵਧਾਏ ਗਏ ਪਰਮਿਟ ਰੱਦ ਕਰਨ ਦਾ ਕੰਮ ਸ਼ੁਰੂ

ਚੰਡੀਗੜ੍ਹ )- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਾਂਗਰਸ ਹਾਈ ਕਮਾਂਡ ਦੇ ਦਿੱਤੇ ਹੋਏ 18-ਨੁਕਾਤੀ ਪ੍ਰੋਗਰਾਮ ਉੱਤੇ ਅਮਲ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚਅਕਾਲੀ-ਭਾਜਪਾ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨਾ ਅਤੇ ਇਸ ਪਿੱਛੋਂ ਬਾਦਲ ਪਰਿਵਾਰ ਦੀਆਂ ਬੱਸਾਂ ਉੱਤੇ ਸ਼ਿਕੰਜਾ ਕੱਸਣਾ ਸ਼ਾਮਲ ਹੈ। ਪੰਜਾਬ ਸਰਕਾਰ ਨੇ ਇਸ ਸੰਬੰਧਵਿੱਚ ਕੁਝ ਕਾਰਵਾਈ ਸ਼ੁਰੂ ਕੀਤੀ ਹੈ ਤਾਂ ਇਸ ਨੂੰ ਅਕਾਲੀ ਦਲ ਨੇ ਬਦਲਾ ਲੈਣ ਲਈ ਸਿਆਸੀ ਪੱਖ ਤੋਂ ਕੀਤੀ ਕਾਰਵਾਈ ਕਰਾਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਸਰਕਾਰ ਨੂੰ ਕਾਂਗਰਸ ਹਾਈਕਮਾਂਡ ਨੇ ਪਿੱਛੇ ਜਿਹੇ ਇੱਕ 18-ਨੁਕਾਤੀ ਪ੍ਰੋਗਰਾਮ ਅਮਲ ਕਰਨ ਲਈ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਉੱਤੇ ਕਾਰਵਾਈ ਕਰਨ ਨੂੰ ਕਿਹਾ ਸੀ। ਪੰਜਾਬ ਦੇ ਸਾਬਕਾ ਮੰਤਰੀ ਤੇ ਸੂਬਾਈ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਪਾਰਟੀ ਦੀ ਰਾਜ ਸਰਕਾਰ ਨੂੰ ਕਈ ਮੁੱਦਿਆਂ ਉੱਤੇਚੰਡਿਆ ਸੀ, ਜਿਨ੍ਹਾਂ ਵਿੱਚ ਬਿਜਲੀ ਸਮਝੌਤੇ ਤੇ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਅਹਿਮ ਮੁੱਦੇ ਸਨ। ਪਿਛਲੇ ਦੋ ਦਿਨਾਂ ਤੋਂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਦੋਵਾਂ ਮੁੱਦਿਆਂ ਉੱਤੇ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਹੇਠ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਬਾਦਲ ਪਰਵਾਰ ਦੀਆਂ 400 ਬੱਸਾਂ ਸਮੇਤ ਕੁੱਲ 806 ਬੱਸਾਂ ਦੇ ਗ਼ੈਰ-ਕਾਨੂੰਨੀ ਵਧਾਏ ਗਏ ਪਰਮਿਟ ਰੱਦ ਕਰਨ ਦਾਕੰਮ ਸ਼ੁਰੂ ਕਰ ਦਿੱਤਾ ਹੈ।

Show More

Related Articles

Leave a Reply

Your email address will not be published. Required fields are marked *

Close