National

22 ਜਨਵਰੀ ਨੂੰ ਕੇਂਦਰ ਸਰਕਾਰ ਨੇ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਐਲਾਨ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਲੱਲਾ ਦੇ ਪਵਿੱਤਰ ਦਿਵਸ ਨੂੰ ਲੈ ਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਕੇਂਦਰ ਸਰਕਾਰ ਅਨੁਸਾਰ 22 ਜਨਵਰੀ ਨੂੰ ਅਯੁੱਧਿਆ ਦੇ ਰਾਮ ਮੰਦਿਰ ਵਿੱਚ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਮੁਲਾਜ਼ਮਾਂ ਵੱਲੋਂ ਵੱਡੀਆਂ ਮੰਗਾਂ ਨੂੰ ਲੈ ਕੇ ਕੇਂਦਰ ਨੇ ਅੱਧੇ ਦਿਨ ਲਈ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦੇ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸਾਰੇ ਕੇਂਦਰੀ ਸਰਕਾਰੀ ਦਫ਼ਤਰ, ਕੇਂਦਰੀ ਅਦਾਰੇ ਅਤੇ ਕੇਂਦਰੀ ਉਦਯੋਗਿਕ ਅਦਾਰੇ ਦੁਪਹਿਰ 2.30 ਵਜੇ ਤੱਕ ਅੱਧੇ ਦਿਨ ਲਈ ਬੰਦ ਰਹਿਣਗੇ।

Show More

Related Articles

Leave a Reply

Your email address will not be published. Required fields are marked *

Close